ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਕੇਕੜਾ ਸਮੇਤ 5 ਦੋਸ਼ੀਆਂ ਦੀ ਮਾਨਸਾ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਫੜ੍ਹੇ ਗਏ ਪੰਜ ਦੋਸ਼ੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇਹਨਾਂ ਵਿੱਚ ਸਿੱਧੂ ਦੀ ਰੇਕੀ ਕਰਨ ਵਾਲਾ ਸੰਦੀਪ ਸਿੰਘ ਉਰਫ ਕੇਕੜਾ ਅਤੇ ਪ੍ਰਭਦੀਪ ਸਿੰਘ ਪੱਬੀ,ਸਰਾਜ ਸਿੰਘ,ਮਨਪ੍ਰੀਤ ਮੰਨਾ ਅਤੇ ਮੰਨਪ੍ਰੀਤ ਭਾਊ ਸ਼ਾਮਿਲ ਹਨ। ਪੁਲਿਸ ਵੱਲੋਂ ਇਹਨਾਂ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾ ਸਕਦੀ ਹੈ।























