ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ, ਲਾਂਡਰਾ ‘ਚ ਪਿਸਤੌਲ ਦੀ ਨੋਕ ‘ਤੇ ਲੁੱਟੇ ਗਹਿਣੇ
ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ)- ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਵਧਦੇ ਜਾ ਰਹੇ ਹਨ, ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਮੋਹਾਲੀ ਜ਼ਿਲੇ ਦੇ ਲਾਂਡਰਾ ਵਿਖੇ ਦੇਰ ਰਾਤ ਲੁਟੇਰੇ ਇਕ ਜਿਊਲਰ ਤੋਂ ਪਿਸਤੌਲ ਦੀ ਨੋਕ ‘ਤੇ ਸੋਨੇ-ਚਾਂਦੀ ਨਾਲ ਭਰੇ ਬੈਗ ਲੈ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ। ਦੱਸਿਆ ਜਾਂਦਾ ਹੈ ਕਿ ਜਿਊਲਰ ਕੋਲ ਸੋਨੇ ਅਤੇ ਚਾਂਦੀ ਨਾਲ ਭਰੇ ਤਿੰਨ ਬੈਗ ਸਨ। ਜਿਸ ਨੂੰ ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ ‘ਤੇ ਖੋਹ ਕੇ ਫ਼ਰਾਰ ਹੋ ਗਏ। ਮਾਮਲਾ ਸਰਕਾਰੀ ਸਕੂਲ ਲਾਂਡਰਾ ਨੇੜੇ ਪ੍ਰੇਮ ਜਿਊਲਰਜ਼ ਦੀ ਦੁਕਾਨ ਦਾ ਦੱਸਿਆ ਜਾ ਰਿਹਾ ਹੈ।























