ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਖਿਲਾਫ ਧੋਖਾਧੜੀ ਅਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ
ਚੰਡੀਗੜ੍ਹ,14 ਜੂਨ(ਵਿਸ਼ਵ ਵਾਰਤਾ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਅਤੇ ਖਰੜ੍ਹ ਤੋਂ ਕਾਂਗਰਸ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਵਿਜੇ ਸ਼ਰਮਾ ਟਿੰਕੂ ਖਿਲਾਫ ਧੋਖਾਧੜੀ ਅਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ 2011 ਵਿੱਚ ਮੋਰਿੰਡਾ ਵਿਖੇ ਪ੍ਰਾਇਮਰੀ ਅਧਿਆਪਕ ਦੀ ਭਰਤੀ ਨਾਲ ਜੁੜਿਆ ਹੋਇਆ ਹੈ। ਇਹ ਵੀ ਜਿਕਰਯੋਗ ਹੈ ਕਿ ਉਸ ਸਮੇਂ ਵਿਜੇ ਟਿੰਕੁੂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਸਨ ਅਤੇ ਸ਼ਿਕਾਇਤ ਕਰਤਾ ਅਨੁਸਾਰ ਐਸਸੀ ਅਧਿਆਪਕ ਦੀ ਭਰਤੀ ਦੀ ਜਗ੍ਹਾ ਨਗਰ ਕੌਂਸਲ ਦੇ ਕਰਮਚਾਰੀ ਜੋ ਕਿ ਜਨਰਲ ਵਰਗ ਨਾਲ ਸੰਬੰਧ ਰੱਖਦਾ ਹੈ ਦੀ ਘਰਵਾਲੀ ਨੂੰ ਭਰਤੀ ਕਰ ਲਿਆ ਗਿਆ ਸੀ। ਇਹ ਮਾਮਲਾ ਐਸਸੀ ਕਮਿਸ਼ਨ ਦੀ ਦਖਲਅੰਦਾਜ਼ੀ ਤੋਂ ਬਾਅਦ ਦਰਜ ਕੀਤਾ ਗਿਆ ਹੈ। ਇਸ ਵਿੱਚ ਵਿਜੇ ਸ਼ਰਮਾ ਟਿੰਕੂ ਤੋਂ ਇਲਾਵਾ ਉਸ ਸਮੇਂ ਮੋਰਿੰਡਾ ਦੇ ਕਾਰਜ ਸਾਧਕ ਅਫਸਰ(ਈਓ)ਦਾ ਨਾਮ ਵੀ ਦਰਜ ਹੈ।























