ਸਿੱਧੂ ਮੂਸੇਵਾਲਾ ਕਤਲਕਾਂਡ
ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੈਗਸਟਰ ਗੋਲਡੀ ਬਰਾੜ ਦੇ ਜੀਜੇ ਕੋਲੋਂ ਪੁਲਿਸ ਨੇ ਆਹਮੋ ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛ
ਪੜ੍ਹੋ ਕਤਲਕਾਂਡ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਪੁਲਿਸ ਦੇ ਹੱਥ ਲੱਗਾ ਕਿਹੜਾ ਸੁਰਾਗ
ਚੰਡੀਗੜ੍ਹ,16 ਜੂਨ(ਵਿਸ਼ਵ ਵਾਰਤਾ)- ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਗਏ ਗੈਂਗਸਟਰ ਲਾਰੇਂਸ ਬਿਸ਼ਨੋਈ ਕੋਲੋਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਪੁਲਸ ਗੈਂਗਸਟਰ ਗੁਰਬੀਰ ਗੋਰਾ ਨੂੰ ਵੀ ਹੁਸ਼ਿਆਰਪੁਰ ਜੇਲ ਤੋਂ ਲੈ ਸੀਆਈਏ ਦਫਤਰ ਵਿਖੇ ਪਹੁੰਚੀ ਹੈ। ਦੱਸ ਦਈਏ ਕਿ ਗੋਰਾ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਹੈ। ਜਿਸ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਲਾਰੇਂਸ ਅਤੇ ਗੋਰਾ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਹੈ। ਇਸ ਦੇ ਨਾਲ ਹੀ ਅੱਜ ਵੀ ਪੁਲਿਸ ਇਸ ਮਾਮਲੇ ਵਿੱਚ ਫੜੇ ਗਏ ਕਈ ਦੋਸ਼ੀਆਂ ਨੂੰ ਮਾਨਸਾ ਤੋਂ ਲੈ ਕੇ ਆਈ ਹੈ ਇਹਨਾਂ ਕੋਲੋਂ ਵੀ ਲਾਰੇਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਕਿ ਪੁਲਿਸ ਨੂੰ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਕੋਲੋਂ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ। ਇਹ ਹਥਿਆਰ ਮਾਨਸਾ ਨਾਲ ਲੱਗਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਦੱਬੇ ਹੋਏ ਹਨ। ਪੁਲਿਸ ਉਨ੍ਹਾਂ ਨੂੰ ਜਲਦੀ ਹੀ ਬਰਾਮਦ ਕਰ ਸਕਦੀ ਹੈ। ਦੱਸ ਦਈਏ ਕਿ ਕੱਲ੍ਹ ਹੀ ਮਾਨਸਾ ਅਦਾਲਤ ਨੇ ਪਵਨ,ਨਸੀਬ ਅਤੇ ਇੱਕ ਹੋਰ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਸੀ।























