ਅਗਨੀਪਥ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਪੜ੍ਹੋ ਕੇਂਦਰ ਸਰਕਾਰ ਨੂੰ ਕੀਤੀ ਕਿਹੜੀ ਮੰਗ
ਚੰਡੀਗੜ੍ਹ,17 ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ “2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..”।
2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..
— Bhagwant Mann (@BhagwantMann) June 17, 2022























