ਸੀ. ਆਈ. ਏ. ਸਟਾਫ਼ ਨੇ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਸਾਦਿਕ, 17 ਜੂਨ (ਵਿਸ਼ਵ ਵਾਰਤਾ) ਜਿ਼ਲਾ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇੱਥੋਂ ਦੇ ਪਿੰਡ ਕਾਉਣੀ ਨੇੜਿਓ ਇੱਕ ਕਿਲੋ 250 ਗ੍ਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਦੀ ਪਹਿਚਾਣ ਪਿੰਡ ਦੀਪ ਸਿੰਘ ਵਾਲਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਸਿੰਘ ਵਜੋਂ ਹੋਈ, ਜਿਸ ਦੇ ਖਿਲਾਫ਼ ਥਾਣਾ ਸਾਦਿਕ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਏ. ਐਸ. ਆਈ. ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਕਾਉਣੀ ਦੇ ਸੇਮਨਾਲੇ ਪੁਲ ਨੇ ਨੇੜਿਓ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ `ਤੇ ਕਾਬੂ ਕੀਤਾ ਅਤੇ ਮੌਕੇ `ਤੇ ਐਸ. ਆਈ. ਸੁਖਦਰਸ਼ਨ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਦੀ ਨਿਗਰਾਨੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਕਤ ਵਿਅਕਤੀ ਤੋਂ 1 ਕਿਲੋ 250 ਗ੍ਰਾਮ ਅਫ਼ੀਮ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੁਣ ਥਾਣਾ ਸਾਦਿਕ ਵਿਖੇ ਉਸ ਦੇ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ `ਤੇ ਲਿਆ ਜਾਵੇਗਾ।























