• Latest
  • Trending
ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

4 years ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

2 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

4 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

June 19, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ ਜ਼ਿਮਨੀ ਚੋਣ:

ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਸਰਕਾਰ ਨੇ ਉਹ ਕੰਮ ਕੀਤੇ ਹਨ, ਜਿਹੜੇ ਹੋਰ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ: ਭਗਵੰਤ ਮਾਨ

ਸੁਖਬੀਰ ਬਾਦਲ ਪੰਜਾਬ ’ਤੇ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਦਾ ਸੀ, ਅੱਜ ਸਾਰਾ ਟੱਬਰ ਪੋਸਟਰਾਂ ਤੋਂ ਗਾਇਬ ਹੈ: ਭਗਵੰਤ ਮਾਨ

ਭਾਜਪਾ ਕਿਸਾਨਾਂ, ਮਜ਼ਦੂਰਾਂ ਤੋਂ ਬਾਅਦ ਹੁਣ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲੈ ਆਈ: ਭਗਵੰਤ ਮਾਨ

ਚਿੰਟਫੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਪੀੜਤ ਪਰਿਵਾਰਾਂ ਦਾ ਇੱਕ ਇੱਕ ਪੈਸਾ ਵਾਪਸ ਕਰਾਂਗੇ: ਭਗਵੰਤ ਮਾਨ

ਮਲੇਰਕੋਟਲਾ/ ਬਰਨਾਲਾ, 19 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਮਲੇਰਕੋਟਲਾ ਅਤੇ ਮਹਿਲ ਕਲਾਂ ਵਿੱਚ ‘ਰੋਡ ਸ਼ੋਅ’ ਕਰਕੇ ਹਲਕੇ ਦੇ ਵੋਟਰਾਂ ਨੂੰ ‘ਝਾੜੂ’ ਵਾਲਾ ਬਟਨ ਦੱਬਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਅਤੇ ਉਮੀਦਾਵਰ ਗੁਰਮੇਲ ਸਿੰਘ ਨੇ ਐਤਵਾਰ ਨੂੰ ਰੋਡ ਸ਼ੋਅ ਕਰਕੇ ਪਿੰਡ ਠੀਕਰੀਵਾਲ, ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ, ਮਹਿਲ ਕਲਾਂ, ਮਹਿਲ ਖੁਰਦ, ਪੰਡੋਰੀ, ਕੁਰੜ, ਮਨਾਲ, ਪੰਜਗਰਾਈਆਂ, ਬਾਪਲਾ, ਕਸਬਾ ਭਰਾਲ, ਸੰਦੌੜ, ਖੁਰਦ, ਸ਼ੇਰਗੜ੍ਹ ਚੀਮਾ, ਕੁਠਾਲਾ, ਭੂਦਨ, ਸਿਕੰਦਰਪੁਰਾ, ਕੇਲੋਂ, ਸ਼ੇਰਵਾਨੀ ਕੋਟ, ਮਲੇਰਕੋਟਲਾ ਸਿਟੀ, ਪੁੱਲ ਤੋਂ ਕੁਟੀ ਰੋਡ, ਸੱਟਾ ਚੌਂਕ, ਕਾਲੀ ਮਾਤਾ ਮੰਦਰ, ਪਿੱਪਲੀ ਪੈਟਰੌਲ ਪੰਪ, ਸਰਹੰਦੀ ਗੇਟ , ਕੂਲਰ ਚੌਂਕ, 786 ਚੌਂਕ, ਬੱਸ ਸਟੈਂਡ, ਠੰਡੀ ਸੜਕ ਅਤੇ ਧੂਰੀ ਚੌਂਕ ’ਚ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਭਗਵੰਤ ਮਾਨ ਨੇ ਲੋਕਾਂ ਨੂੰ ਦੱਸਿਆ ਕਿ ‘ਆਪ’ ਸਰਕਾਰ ਨੇ ਕੇਵਲ 3 ਮਹੀਨਿਆਂ ’ਚ ਉਹ ਕੰਮ ਕੀਤੇ ਹਨ, ਜਿਹੜੇ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ ਹਨ। ਹੁਣ ਰਿਸ਼ਵਤਖੋਰੀ ਬੰਦ ਹੋ ਗਈ ਹੈ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ। ਲੋਕਾਂ ਦੀ ਕਮਾਈ ਖਾਣ ਵਾਲੀਆਂ ਚਿੰਟਫੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਪੀੜਤ ਪਰਿਵਾਰਾਂ ਦਾ ਇੱਕ ਇੱਕ ਪੈਸਾ ਵਾਪਸ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਦੀ ਅਪੀਲ ਨੂੰ ਮੰਨਦਿਆਂ ਝੋਨੇ ਦੀ ਸਿੱਧੀ ਬਿਜਾਈ 21 ਲੱਖ ਏਕੜ ਜ਼ਮੀਨ ’ਤੇ ਕੀਤੀ ਹੈ ਅਤੇ ਮੂੰਗ ਦਾਲ ਦੀ ਬਿਜਾਈ 1 ਲੱਖ 25 ਹਜ਼ਾਰ ਏਕੜ ਵਿੱਚ ਕੀਤੀ ਹੈ।

ਮਾਨ ਨੇ ਸ਼੍ਰੋਮਣੀ ਆਕਲੀ ਦਲ ਬਾਦਲ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ, ‘‘ਜਦੋਂ ਲੋਕ ਆਪਣੀ ਆਈ ’ਤੇ ਆ ਜਾਂਦੇ ਹਨ ਤਾਂ ਫਿਰ ਨਹੀਂ ਦੇਖਦੇ ਸਾਹਮਣੇ ਕਿੰਨਾ ਵੱਡਾ ਲੀਡਰ ਹੈ। ਵੱਡੇ ਵੱਡੇ ਲੀਡਰਾਂ ਨੂੰ ਲੋਕ ਹਰਾ ਦਿੰਦੇ ਹਨ। ਸੁਖਬੀਰ ਬਾਦਲ ਪੰਜਾਬ ’ਤੇ 25 ਸਾਲ ਰਾਜ ਕਰਨ ਦੀਆਂ ਗੱਲਾਂ ਕਰਦਾ ਸੀ, ਪਰ ਹੁਣ ਉਸ ਦੇ ਕੇਵਲ 3 ਵਿਧਾਇਕ ਹਨ। ਭਾਵੇਂ ਸਕੂਟਰ ’ਤੇ ਵਿਧਾਨ ਸਭਾ ਆ ਜਾਣ। ਅੱਜ ਚੋਣ ਪ੍ਰਚਾਰ ’ਚ ਅਕਾਲੀ ਦਲ ਦੇ ਪੋਸਟਰਾਂ ’ਤੇ ਸੁਖਬੀਰ ਬਾਦਲ ਦੀ ਫ਼ੋਟੋ ਵੀ ਨਹੀਂ ਹੈ, ਸਾਰਾ ਟੱਬਰ ਹੀ ਗਾਇਬ ਹੋ ਗਿਆ ਹੈ। ’’ ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੇ ਵੱਡੇ ਲੀਡਰਾਂ ਨੂੰ ਤੁਸੀਂ (ਲੋਕਾਂ) ਹੀ ਹਰਾਇਆ ਸੀ, ਹੁਣ ਵੀ ਹਰਾਓਗੇ ਅਤੇ ਅੱਗੇ ਨੂੰ ਵੀ ਹਰਾਉਂਦੇ ਰਹੋਗੇ।

ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਭਾਜਪਾ, ਅਕਾਲੀ ਦਲ ਅੰਮ੍ਰਿਤਸਰ ਅਤੇ ਕਾਂਗਰਸ ਦੀ ਸ਼ਖਤ ਅਲੋਚਨਾ ਕਰਦਿਆਂ ਕਿਹਾ, ‘‘ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਕਾਲ਼ੇ ਕਾਨੂੰਨ ਲਿਆਂਦੇ ਸਨ ਅਤੇ ਹੁਣ ਦੇਸ਼ ਦੇ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲਿਆਂਦੀ ਹੈ, ਜਿਸ ਦਾ ਦੇਸ਼ ਭਰ ’ਚ ਵਿਰੋਧ ਹੋ ਰਿਹਾ ਹੈ। ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪਾਰਟੀ ਬਦਲ ਲੈਂਦਾ, ਪਰ ਕਾਂਗਰਸ ਵਾਲੀ ਜੈਕਟ ਨਹੀਂ ਬਦਲਦਾ। ਦੂਜੇ ਪਾਸੇ ਕਾਂਗਰਸ ਵਾਲੇ ਆਪਣੇ ਭ੍ਰਿਸ਼ਟਾਚਾਰੀ ਮੰਤਰੀ ਧਰਮਸੋਤ ਦੀ ਸੋਚ ’ਤੇ ਪਹਿਰਾ ਦੇਣ ਦੇ ਨਾਅਰੇ ਲਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਆਪਣਾ ਹੱਕ ਮੰਨਣ ਲੱਗੇ ਹਨ। ਜਦੋਂ ਕਿ ਸਿਮਰਨਜੀਤ ਸਿੰਘ ਮਾਨ ਚੋਣਾ ਲੜਨ ਦਾ ਰਿਕਾਰਡ ਬਣਾਉਣ ’ਚ ਲੱਗੇ ਹੋਏ ਹਨ।’’
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਕਾਰਨ ਸੰਗਰੂਰ ਸੀਟ ਖਾਲੀ ਹੋਈ ਹੈ, ਕਿਉਂਕਿ ਤੁਸੀਂ (ਲੋਕਾਂ ਨੇ) ਸੰਸਦ ਮੈਂਬਰ ਤੋਂ ਮੁੱਖ ਮੰਤਰੀ ਬਣਾ ਕੇ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੰਗਰੂਰ ਸੀਟ ’ਤੇ ‘ਆਪ’ ਨੇ ਸਰਪੰਚ ਗੁਰਮੇਲ ਸਿੰਘ ਘਰਾਚੋ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਲਈ 23 ਜੂਨ ਨੂੰ ਆਪਣਾ ਕੀਮਤੀ ਵੋਟ ‘ਝਾੜੂ’ ਦਾ ਬਟਨ ਦੱਬ ਕੇ ਗੁਰਮੇਲ ਸਿੰਘ ਨੂੰ ਸੰਸਦ ਵਿੱਚ ਭੇਜ ਦੇਣਾ ਅਤੇ ਸੰਸਦ ’ਚ ਬੋਲਣ ਦਾ ਪਾਸਵਰਡ ਉਹ (ਮਾਨ) ਗੁਰਮੇਲ ਸਿੰਘ ਨੂੰ ਦੱਸ ਦੇਣਗੇ।

ਬਾਕਸ ——-
ਸੇਵਾ ਸਿੰਘ ਠੀਕਰੀਵਾਲ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ: ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਉਮੀਦਵਾਰ ਗੁਰਮੇਲ ਸਿੰਘ ਨੇ ਪ੍ਰਸਿੱਧ ਪਿੰਡ ਠੀਕਰੀਵਾਲ ਪਹੁੰਚ ਕੇ ਸੇਵਾ ਸਿੰਘ ਠੀਕਰੀਵਾਲ ਦੀ ਯਾਦਗਾਰ ’ਤੇ ਮੱਥਾ ਟੇਕ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮੇਂ ਮੁੱਖ ਮੰਤਰੀ ਨੇ ਕਿਹਾ, ‘ਸੇਵਾ ਸਿੰਘ ਠੀਕਰੀਵਾਲ ਦੇਸ਼, ਕੌਮ ਅਤੇ ਮਨੁੱਖੀ ਹੱਕਾਂ ਦੇ ਰਾਖੇ ਸਨ। ਉਨ੍ਹਾਂ ਸਮਾਜ ਦੇ ਦੱਬੇ ਕੁੱਚਲੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਸੰਘਰਸ਼ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸੇਵਾ ਸਿੰਘ ਠੀਕਰੀਵਾਲ ਦੀ ਸ਼ਹਾਦਤ ਸਾਡੇ ਮਨਾਂ ’ਚ ਦੱਬੇ ਕੁਚਲੇ ਲੋਕਾਂ ਦੇ ਮਾਨਵੀਂ ਹੱਕਾਂ ਲਈ ਸੰਰਘਸ਼ ਕਰਨ ਦੀ ਮਿਸਾਲ ਜਗਾਉਂਦੀ ਰਹੇਗੀ।’

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Most Popular

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 month ago
0

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਐੱਸ.ਆਈ.ਆਰ. ਪ੍ਰਕਿਰਿਆ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 