ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)-ਰਾਸ਼ਟਰੀ ਪੱਧਰ ਦੇ ਨਿਸ਼ਾਨੇਬਾਜ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ ਜੱਜ ਦੀ ਪੁੱਤਰੀ ਕਲਿਆਣੀ ਸਿੰਘ ਦੀ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੀ ਗਈ ਕਲਿਆਣੀ ਸਿੰਘ ਨੂੰ ਅਦਾਲਤ ਨੇ ਪਹਿਲਾਂ 4 ਦਿਨਾਂ ਲਈ ਅਤੇ ਬਾਅਦ ਵਿੱਚ 2 ਦਿਨ ਦੇ ਵਾਧੂ ਰਿਮਾਂਡ ਤੇ ਭੇਜਿਆਸ ਸੀ। 6 ਦਿਨ ਦੇ ਰਿਮਾਂਡ ਤੋਂ ਬਾਅਦ ਹੁਣ ਸੀਬੀਆਈ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।























