ਸਿੱਧੂ ਮੂਸੇਵਾਲਾ ਕਤਲਕਾਂਡ
ਮਾਨਸਾ ਪੁਲਿਸ ਨੇ ਜੇਲ੍ਹ ਵਿੱਚ ਬੰਦ ਇੱਕ ਹੋਰ ਗੈਂਗਸਟਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ‘ਤੇ
ਚੰਡੀਗੜ੍ਹ22ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲੇ ਕਤਲਕਾਂਡ ਮਾਮਲੇ ਵਿੱਚ ਇੱਕ ਨਵਾਂ ਨਾਮ ਵੀ ਜੁੜ ਗਿਆ ਹੈੈ। ਜਾਣਕਾਰੀ ਅਨੁਸਾਰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਮਾਨਸਾ ਪੁਲਿਸ ਨੇ ਫਰੀਦਕੋਟ ਜੇਲ੍ਹ ਵਿੱਚ ਬੰਦ ਸੁਖਜੀਤ ਸਿੰਘ ਜੀਵਨ ਸਿੰਘ ਵਾਲਾ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਹੈ। ਇਸ ਦੌਰਾਨ ਪੁਲਿਸ ਨੂੰ ਸੁਖਜੀਤ ਸਿੰਘ ਦਾ 26 ਜੂਨ ਤੱਕ ਦਾ ਰਿਮਾਂਡ ਮਿਲਿਆ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਖਜੀਤ ਸਿੰਘ ਦੇ ਪੁਲਿਸ ਵੱਲੋਂ ਫੜ੍ਹੇ ਗਏ ਕੇਕੜਾ ਅਤੇ ਕੇਸ਼ਵ ਦੇ ਨਾਲ ਪੁਰਾਣੇ ਸੰਬੰਧ ਹਨ।























