ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਹਿਮਾਚਲ ਪ੍ਰਦੇਸ਼ ਦੇ ਇਸ ਜ਼ਿਲ੍ਹੇ ਵਿੱਚ ਕਰਨਗੇ ਰੋਡ ਸ਼ੋਅ
ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)- ਪੰਜਾਬ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਜਾਰੀ ਹੈ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਰੋਡ ਸ਼ੋਅ ਕਰਨਗੇ ਇਹ ਜਾਣਕਾਰੀ ਆਪ ਦੇ ਮੀਡੀਆ ਇੰਚਾਰਜ ਨੇ ਦਿੱਤੀ। ਦੱਸਿਆ ਗਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਰੋਡ ਸ਼ੋਅ ਕਰਨਗੇ।






















