ਸੰਗਰੂਰ ਲੋਕ ਸਭਾ ਜ਼ਿਮਨੀ ਚੋਣ
ਪੜ੍ਹੋ, ਸ਼ਾਮ 5 ਵਜੇ ਤੱਕ ਕਿੰਨੇ ਫੀਸਦੀ ਹੋਈ ਵੋਟਿੰਗ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)-ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਹੋਈ ਵੋਟਿੰਗ ਅਨੁਸਾਰ ਸ਼ਾਮ 5 ਵਜੇ ਤੱਕ 36.4% ਵੋਟਿੰਗ ਹੀ ਹੋਈ ਹੈ। ਸਭ ਤੋਂ ਵੱਧ ਮਤਦਾਨ ਮਲੇਰਕੋਟਲਾ ਵਿੱਚ ਹੋਇਆ ਹੈ। ਦੱਸ ਦਈਏ ਕਿ ਸੰਗਰੂਰ ਹਲਕੇ ਵਿੱਚ ਪਿਛਲੀਆਂ ਚੋਣਾਂ ਦੌਰਾਨ ਲੋਕਾਂ ਵੱਲੋਂ ਭਾਰੀ ਗਿਣਤੀ ਵਿੱਚ ਵੋਟਾਂ ਪਾਈਆਂ ਜਾਂਦੀਆਂ ਹਨ। ਇਸ ਲਈ ਮਤਦਾਨ ਦੀ ਘੱਟ ਪ੍ਰਤੀਸ਼ਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਜਾਰੀ ਹਨ।























