ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਈਸਟਰ ਦੀ ਵਧਾਈ

113
Advertisement
ਪਵਿੱਤਰ ਮੌਕੇ ਨੂੰ ਸਦਭਾਵਨਾ ਨਾਲ ਮਨਾਉਣ ਦਾ ਸੱਦਾ
ਚੰਡੀਗੜ, 31 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਸਟਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਪ੍ਰਭੂ ਯਿਸੂ ਮਸੀਹ ਵੱਲੋਂ ਦਇਆ, ਪਿਆਰ, ਅਮਨ-ਸ਼ਾਂਤੀ ਅਤੇ ਸਦਭਾਵਨਾ ਦੇ ਦਿਖਾਏ ਰਸਤੇ ’ਤੇ ਚੱਲਣ ਦਾ ਸੱਦਾ ਦਿੱਤਾ ਹੈ।
 ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਈਸਟਰ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਪ੍ਰਭੂ ਯਿਸੂ ਮਸੀਹ ਵੱਲੋਂ ਮਾਨਵਤਾ ਦੀ ਭਲਾਈ ਲਈ ਦਿੱਤੀ ਮਹਾਨ ਕੁਰਬਾਨੀ ਨੂੰ ਚੇਤੇ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਏਕਤਾ ਦੀਆਂ ਤੰਦਾਂ ਮਜ਼ਬੂਤ ਕਰਨ ਦੇ ਨਾਲ ਭਰੋਸਗੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਲੋਕਾਂ ਨੂੰ ਸਦਭਾਵਨਾ ਦੀ ਭਾਵਨਾ ਨਾਲ ਈਸਟਰ ਦਾ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੇ ਪੁਨਰ-ਉਥਾਨ ਦੀ ਸਦੀਵੀ ਮਹੱਤਤਾ ਨਫ਼ਰਤ ਉੱਤੇ ਪਿਆਰ ਅਤੇ ਬੁਰਾਈ ਉੱਤੇ ਸਚਾਈ ਦੀ ਜਿੱਤ ਨੂੰ ਦਰਸਾਉਂਦੀ ਹੈ।