ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਵਿੱਚ ਹੋਈ ਸਫਲ ਸਰਜਰੀ, ਜਲਦ ਪਰਤਣਗੇ ਭਾਰਤ- ਭਰਤਇੰਦਰ ਸਿੰਘ ਚਾਹਲ
ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਹੈ, ਇਸ ਦੀ ਜਾਣਕਾਰੀ ਉਹਨਾਂ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਦਿੱਤੀ ਹੈ। ਉਹਨਾਂ ਦੇ ਦੱਸਿਆ ਕਿ ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।ਜਿਸ ਤੋਂ ਬਾਅਦ ਉਹ ਜਲਦ ਹੀ ਭਾਰਤ ਪਰਤਣਗੇ।
ਇਸ ਦੌਰਾਨ ਓਹਨਾਂ ਦੇ ਨਾਲ ਉੱਘੇ ਸਮਾਜ ਸੇਵੀ ਬਿਕਰਮਜੀਤ ਇੰਦਰ ਸਿੰਘ ਚਾਹਲ ਤੇ ਸਕਾਟਲੈਂਡ ਦੇ ਸਮਾਜਸੇਵੀ ਸੋਹਣ ਸਿੰਘ ਗਲਾਸਗੋ, ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਅਤੇ ਉਹਨਾਂ ਦੀ ਪੁੱਤਰੀ ਬੀਬਾ ਜੈ ਇੰਦਰ ਕੌਰ ਲੰਡਨ ਵਿੱਚ ਹੀ ਮੌਜੂਦ ਹਨ।






















