ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਗੱਲ
ਸਿਹਤ ਬਾਰੇ ਜਾਣਿਆ ਹਾਲ
ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਅਤੇ ਉਹਨਾਂ ਦੀ ਸਿਹਤ ਬਾਰੇ ਹਾਲ-ਚਾਲ ਜਾਣਿਆ। ਦੱਸ ਦੱਈਏ ਕਿ ਬੀਤੇ ਕੱਲ੍ਹ ਹੀ ਕੈਪਟਨ ਅਮਰਿੰਦਰ ਸਿੰਘ ਦਾ ਲੰਡਨ ਦੇ ਇਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਜਿਸ ਦੀ ਜਾਣਕਾਰੀ ਉਹਨਾਂ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਦਿੱਤੀ ਗਈ ਹੈ।