• Latest
  • Trending
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਬਾਦਲ ਪਰਿਵਾਰ ਸਿੱਧੇ ਤੌਰ ‘ਤੇ ਜਿੰਮੇਵਾਰ- ਚੰਨੀ

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਬਾਦਲ ਪਰਿਵਾਰ ਸਿੱਧੇ ਤੌਰ ‘ਤੇ ਜਿੰਮੇਵਾਰ- ਚੰਨੀ

9 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

8 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

8 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

8 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

8 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

8 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

9 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Thu
23 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਬਾਦਲ ਪਰਿਵਾਰ ਸਿੱਧੇ ਤੌਰ ‘ਤੇ ਜਿੰਮੇਵਾਰ- ਚੰਨੀ

April 1, 2018
in ਪੰਜਾਬ
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਬਾਦਲ ਪਰਿਵਾਰ ਸਿੱਧੇ ਤੌਰ ‘ਤੇ ਜਿੰਮੇਵਾਰ- ਚੰਨੀ

-ਗੁਰੂ ਨੂੰ ਬੇਦਾਵਾ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ
-ਜਥੇਦਾਰ ਗੁਰਚਰਨ ਸਿੰਘ ਦੀ ਯਾਦ ‘ਚ ਫ਼ਤਹਿਗੜ• ਸਾਹਿਬ ਵਿਖੇ ਸਟੇਡੀਅਮ ਬਣਾਇਆ ਜਾਵੇਗਾ
-ਪਿੰਡ ਟੌਹੜਾ ਦੀ 20 ਏਕੜ ਜਮੀਨ ‘ਚ ਆਈ.ਟੀ.ਆਈ. ਜਾਂ ਹੁਨਰ ਵਿਕਾਸ ਕੇਂਦਰ ਖੋਲ•ਣ ਦਾ ਭਰੋਸਾ
-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 14ਵੀਂ ਬਰਸੀ ਮੌਕੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ
-ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ
ਟੌਹੜਾ (ਪਟਿਆਲਾ), 1 ਅਪਰੈਲ:
ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ ‘ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਸ. ਚੰਨੀ, ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 14ਵੀਂ ਬਰਸੀ ਮੌਕੇ ਅੱਜ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਮੌਕੇ ਮਰਹੂਮ ਆਗੂ ਨੂੰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ।
ਸ. ਚੰਨੀ ਨੇ ਜਥੇਦਾਰ ਟੌਹੜਾ ਦੇ ਅਕਾਲ ਚਲਾਣੇ ਬਾਬਤ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਉਨ•ਾਂ ਨੂੰ ਜਲੀਲ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਉਤਾਰਿਆ, ਇਨ•ਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਦੋਸ਼ ਉਨ•ਾਂ ਦੀ ਮੌਤ ਦਾ ਕਾਰਨ ਬਣੇ।
ਇਸ ਦੌਰਾਨ ਸ. ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਗੁਰੂ ਤੋਂ ਬੇਮੁੱਖ ਹੋਇਆ ਆਗੂ ਦਸਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸ. ਬਾਦਲ ਨੂੰ ਤਨਖਾਹੀਆ ਕਰਾਰ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ, ਕਿਉਂਕਿ ਉਹ ਸ੍ਰੀ ਕੇਸਗੜ• ਸਾਹਿਬ ਵਿਖੇ ਅੰਮ੍ਰਿਤ ਛੱਕ ਕੇ ਹੁਣ ਗੁਰੂ ਨੂੰ ਬੇਦਾਵਾ ਦੇ ਚੁੱਕੇ ਹਨ।
ਸ. ਚੰਨੀ ਨੇ ਕਿਹਾ ਕਿ ਸ. ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਇਸ ਪੰਥਕ ਜਥੇਬੰਦੀ ਦਾ ਪ੍ਰਧਾਨ ਰਿਹਾ ਹਰ ਇੱਕ ਆਗੂ ਸ੍ਰੀ ਸਾਹਿਬ ਅਤੇ ਗੁਰੂ ਦੇ ਬਖ਼ਸ਼ੇ ਪੰਜੇ ਕਕਾਰਾਂ ਦਾ ਧਾਰਨੀ ਰਿਹਾ ਹੈ। ਉਨ•ਾਂ ਕਿਹਾ ਕਿ ਜੇਕਰ ਅੱਜ ਜਥੇਦਾਰ ਟੌਹੜਾ ਜਿਉਂਦੇ ਹੁੰਦੇ ਤਾਂ ਸੁਖਬੀਰ ਸਿੰਘ ਬਾਦਲ ਵਰਗਾ ਆਗੂ ਇਸ ਜਥੇਬੰਦੀ ਦਾ ਪ੍ਰਧਾਨ ਨਾ ਬਣਦਾ, ਇਸ ਲਈ ਸੁਖਬੀਰ ਬਾਦਲ ਨੂੰ ਇਸ ਦਾ ਮੁਖੀ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ।
ਸ. ਚੰਨੀ ਨੇ ਕਿਹਾ ਕਿ ਅੱਜ ਬੜੇ ਅਫ਼ਸੋਸ ਦੀ ਗੱਲ ਹੈ ਕਿ ਉਨ•ਾਂ ਦੀ ਯਾਦ ‘ਚ ਹੋਰਨਾਂ ਪਾਰਟੀਆਂ ਦੇ ਆਗੂ ਤਾਂ ਆਏ ਪ੍ਰੰਤੂ ਜਿਸ ਪਾਰਟੀ ਲਈ ਜਥੇਦਾਰ ਟੌਹੜਾ ਨੇ ਆਪਣਾ ਸਮੁੱਚਾ ਜੀਵਨ ਲੇਖੇ ਲਾਇਆ ਉਸ ਦੇ ਆਗੂਆਂ ਨੇ ਇਸ ਸ਼ਰਧਾਂਜਲੀ ਸਮਾਗਮ ‘ਚ ਪੁੱਜਣਾ ਵਾਜਬ ਨਾ ਸਮਝਿਆ। ਉਨ•ਾਂ ਕਿਹਾ ਕਿ ਅਕਾਲੀ ਦਲ ਭਾਵੇਂ ਜਥੇਦਾਰ ਟੌਹੜਾ ਦਾ ਰਿਣੀ ਰਹੇ ਜਾਂ ਨਾ ਰਹੇ ਪਰ ਸਮੁੱਚਾ ਸਿੱਖ ਪੰਥ ਤੇ ਪੰਜਾਬ ਉਨ•ਾਂ ਦਾ ਸਦਾ ਰਿਣੀ ਰਹੇਗਾ।
ਕੈਬਨਿਟ ਮੰਤਰੀ ਸ. ਚੰਨੀ ਨੇ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਜਥੇਦਾਰ ਟੌਹੜਾ ਨੇ ਅਪਣੀ ਸਮੁੱਚੀ ਜਿੰਦਗੀ ‘ਮੈਂ ਮਰਾਂ ਮੇਰਾ ਪੰਥ ਜੀਵੇ’ ਦੇ ਮਿਸ਼ਨ ਦੇ ਤਹਿਤ ਪੰਥ ਦੇ ਲੇਖੇ ਲਾਈ। ਉਹ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਅਤੇ ਇੱਕ ਸੰਸਥਾ ਸਨ ਅਤੇ ਜਦੋਂ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਨਾਲ ਸਿਧਾਂਤਕ ਲੜਾਈ ਲੜੀ ਗਈ ਤਾਂ ਜਥੇਦਾਰ ਟੌਹੜਾ ਨੇ ਹਮੇਸ਼ਾਂ ਅਗਵਾਈ ਕੀਤੀ।
ਸ. ਚੰਨੀ ਨੇ ਐਲਾਨ ਕੀਤਾ ਕਿ ਫ਼ਤਹਿਗੜ• ਸਾਹਿਬ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਨਾਮ ਜਥੇਦਾਰ ਟੌਹੜਾ ਦੀ ਯਾਦ ‘ਚ ਰੱਖਿਆ ਜਾਵੇਗਾ। ਇਸ ਤੋ ਇਲਾਵਾ ਉਨ•ਾਂ ਦੀ ਯਾਦਗਾਰ ਲਈ ਪਿੰਡ ਟੌਹੜਾ ਵਿਖੇ ਰੱਖੀ 20 ਏਕੜ ਜਮੀਨ ‘ਚ ਆਈ.ਟੀ.ਆਈ. ਜਾਂ ਹੁਨਰ ਵਿਕਾਸ ਕੇਂਦਰ ਖੋਲਿ•ਆ ਜਾਵੇਗਾ। ਜਦੋਂ ਕਿ ਚਨਾਰਥਲ ਵਿਖੇ ਸਬ ਤਹਿਸੀਲ ਪਹਿਲਾਂ ਹੀ ਸਥਾਪਤ ਕੀਤੀ ਜਾ ਚੁਕੀ ਹੈ ਤੇ ਜਥੇਦਾਰ ਟੌਹੜਾ ਦੀ ਸੋਚ ‘ਤੇ ਪਹਿਰਾ ਦਿੰਦਿਆਂ ਫ਼ਤਹਿਗੜ• ਸਾਹਿਬ ਦੇ ਵਿਕਾਸ ਲਈ 20 ਕਰੋੜ ਰੁਪਏ ਖਰਚੇ ਜਾ ਰਹੇ ਹਨ।
ਸ. ਚੰਨੀ ਨੇ ਕਿਹਾ ਕਿ ਜਥੇਦਾਰ ਟੌਹੜਾ ਸਮੁੱਚੀ ਮਾਨਵਤਾ ਲਈ ਇੱਕ ਚਾਨਣ ਮੁਨਾਰਾ ਸਨ, ਇਸ ਲਈ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਜਥੇਦਾਰ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ ਹੈ। ਉਨ•ਾਂ ਜਥੇਦਾਰ ਟੌਹੜਾ ਵੱਲੋਂ ਧਾਰਮਿਕ, ਵਿੱਦਿਅਕ, ਪ੍ਰਬੰਧਕੀ, ਰਾਜਨੀਤਿਕ, ਸਮਾਜਿਕ ਅਤੇ ਹੋਰਨਾਂ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਲਾਮਿਸਾਲ ਦੱਸਿਆ ਤੇ ਕਿਹਾ ਕਿ ਜਥੇਦਾਰ ਟੌਹੜਾ ਨੇ ਲਗਾਤਾਰ 27 ਸਾਲ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਰਹਿ ਕੇ ਨਿਰਸਵਾਰਥ ਸੇਵਾ ਕੀਤੀ ਅਤੇ ਲੰਮਾ ਸਮਾਂ ਸੰਸਦ ਦੇ ਮੈਂਬਰ ਰਹੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਚੰਨੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ 1.66 ਲੱਖ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਰੋਜਗਾਰ ‘ਤੇ ਲਾਇਆ ਹੈ ਤੇ ਰੋਜਗ਼ਾਰ ਮੇਲਿਆਂ ਰਾਹੀਂ ਸਰਕਾਰ ਨੇ ਇੱਕ ਮੰਚ ਪ੍ਰਦਾਨ ਕੀਤਾ ਹੈ, ਇਸ ਤੋਂ ਬਿਨ•ਾਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਭੱਤੇ ਦੀ ਥਾਂ ‘ਤੇ ਪੰਜਾਬ ਨੌਜਵਾਨ ਟ੍ਰੇਨਿੰਗ ਫੀਸ ਦੀ ਸਕੀਮ ਲਿਆਂਦੀ ਹੈ। ਉਨ•ਾਂ ਕਿਹਾ ਕਿ ਆਈ.ਟੀ.ਆਈਜ. ਤੇ ਤਕਨੀਕੀ ਸਿੱਖਿਆ ਕਾਲਜਾਂ ‘ਚ ਨਵਾਂ ਕਿੱਤਾ ਮੁਖੀ ਸਿਲੇਬਸ ਪੰਜਾਬੀ ‘ਚ ਵੀ ਲਾਗੂ ਕੀਤਾ ਜਾ ਰਿਹਾ ਹੈ, ਤੇ ਇਨ•ਾਂ ਦੇ ਸਿਖਿਆਰਥੀਆਂ ਨੂੰ ਸਕਿਲ ਯੂਨੀਵਰਸਿਟੀ ‘ਚ 6 ਮਹੀਨੇ ਦਾ ਕੋਰਸ ਕਰਵਾਇਆ ਜਾਵੇਗਾ, ਜਿਸ ਨਾਲ ਇਨ•ਾਂ ਦੇ ਸਰਟੀਫਿਕੇਟਾਂ ਦੀ ਮਾਨਤਾ ਹੋਰ ਵੀ ਵਧ ਜਾਵੇਗੀ।
ਸਮਾਗਮ ਮੌਕੇ ਸ੍ਰੀ ਫ਼ਤਹਿਗੜ• ਸਾਹਿਬ ਤੋਂ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਜਥੇਦਾਰ ਟੌਹੜਾ ਇੱਕ ਬਹੁਤ ਲੰਮਾਂ ਪੈਂਡਾ ਤੈਅ ਕਰਕੇ ਅਤੇ ਅਨੇਕਾਂ ਤਕਲੀਫ਼ਾਂ ਸਹਿ ਕੇ ਇਸ ਮੁਕਾਮ ‘ਤੇ ਪੁੱਜੇ ਸਨ, ਇਸ ਲਈ ਸਾਡੀ ਨੌਜਵਾਨ ਪੀੜ•ੀ ਅਤੇ ਰਾਜਸੀ ਆਗੂਆਂ ਨੂੰ ਸਵਰਗੀ ਜਥੇਦਾਰ ਟੌਹੜਾ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਨਿਰਸਵਾਰਥ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਜਿਸ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ‘ਚ ਵੀ ਜਿਸ ਸਤਿਕਾਰ ਨਾਲ ਜਥੇਦਾਰ ਟੌਹੜਾ ਦਾ ਨਾਮ ਲਿਆ ਜਾਂਦਾ ਹੈ, ਉਹੋ ਜਿਹਾ ਸਤਿਕਾਰ ਕਿਸੇ ਹੋਰ ਆਗੂ ਦੇ ਹਿੱਸੇ ਨਹੀਂ ਆਇਆ। ਉਨ•ਾਂ ਕਿਹਾ ਕਿ ਅੱਜ ਜਥੇਦਾਰ ਟੌਹੜਾ ਦੀ ਸੋਚ ਨੂੰ ਤਿਲਾਂਜਲੀ ਦੇ ਕੇ ਪਿਛਲੇ 10 ਸਾਲਾਂ ‘ਚ ਸਿਆਸਤ ਨੂੰ ਸੇਵਾ ਦੀ ਥਾਂ ਵਪਾਰ ਦਾ ਰੂਪ ਦੇ ਦਿੱਤਾ ਗਿਆ।
ਸ਼ਰਧਾਂਜਲੀ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਦੁਨੀਆ ਕਾਇਮ ਰਹੇਗੀ, ਜਥੇਦਾਰ ਟੌਹੜਾ ਦੀ ਸ਼ਖ਼ਸੀਅਤ ਅਤੇ ਉਨ•ਾਂ ਦੀ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਇੱਕ ਆਮ ਪਰਿਵਾਰ ‘ਚ ਪੈਦਾ ਹੋ ਕੇ ਪੰਜਾਬ ਦੇ ਮਹਾਨ ਸਪੂਤ ਦਾ ਦਰਜਾ ਹਾਸਲ ਕੀਤਾ ਪਰੰਤੂ ਅੱਜ ਉਨ•ਾਂ ਵੱਲੋਂ ਜਿਸ ਪਾਰਟੀ ਲਈ ਆਪਣੀ ਸਾਰੀ ਜਿੰਦਗੀ ਲੇਖੇ ਲਾਈ ਗਈ ਉਹੋ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਤਿਲਾਂਜਲੀ ਦੇ ਕੇ ਕੁਰਸੀ ਦੀ ਲੜਾਈ ‘ਚ ਪੈ ਗਈ ਹੈ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਲ ਇੰਡੀਆ ਕਿਸਾਨ ਮੋਰਚੇ ਦੇ ਸਕੱਤਰ ਸ. ਸੁਖਮਿੰਦਰ ਸਿੰਘ ਗਰੇਵਾਲ ਨੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਤੇ ਕਿਹਾ ਕਿ ਜਥੇਦਾਰ ਟੌਹੜਾ ਨੂੰ ਯਾਦ ਕਰਨਾ ਸਰਕਾਰ ਅਤੇ ਪਰਿਵਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਸਮਾਗਮ ‘ਚ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਨੇ ਪਰਿਵਾਰ ਵੱਲੋਂ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਟੌਹੜਾ ਪੰਥ ਨੂੰ ਹਮੇਸ਼ਾਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਤਤਪਰ ਰਹਿੰਦੇ ਸਨ।
ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਸ਼ਰਧਾਂਜਲੀ ਸਮਾਗਮ ਦੀ ਸਮਾਪਤੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਅਰਦਾਸ ਕੀਤੀ ਜਦੋਂ ਕਿ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ। ਸਮਾਗਮ ਤੋਂ ਪਹਿਲਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੱਦੀ ਗ੍ਰਹਿ ਵਿਖੇ ਕਰਵਾਏ ਸਮਾਗਮ ‘ਚ ਪੰਜਾਬ ਦੇ ਸੀਨੀਅਰ ਵਜ਼ੀਰ ਸ. ਸਾਧੂ ਸਿੰਘ ਧਰਮਸੋਤ ਤੇ ਹੋਰਨਾਂ ਨੇ ਹਾਜਰ ਹੋ ਕੇ ਮਰਹੂਮ ਆਗੂ ਨੂੰ ਸ਼ਰਜਾਂਧਲੀ ਅਰਪਿਤ ਕੀਤੀ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇਦਾਰ ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ, ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਓ.ਐਸ.ਡੀ. ਦਮਨਜੀਤ ਸਿੰਘ ਮੋਹੀ, ਮਹੰਤ ਹਰਵਿੰਦਰ ਖਨੌੜਾ, ਜੱਜ ਬਚਿੱਤਰ ਸਿਘ ਟਿਵਾਣਾ, ਸਾਬਕਾ ਐਮ.ਐਲ.ਏ. ਜਗਤਾਰ ਸਿੰਘ ਰਾਜਲਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਥੇਦਾਰ ਰਜਿੰਦਰ ਸਿੰਘ ਟੌਹੜਾ, ਹਿੰਮਤ ਸਿੰਘ ਸ਼ੇਰਗਿੱਲ, ਜ਼ਿਲ•ਾ ਪ੍ਰਧਾਨ ਆਪ ਅਤੇ ਪ੍ਰਧਾਨ ਬਾਰ ਐਸੋਸ਼ੀਏਸ਼ਨ ਨਾਭਾ ਗਿਆਨ ਸਿੰਘ ਮੰਗੋਂ, ਗੁਰਸੇਵਕ ਸਿੰਘ ਹਰਪਾਲਪੁਰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਹਰਿੰਦਰਪਾਲ ਸਿੰਘ ਟੌਹੜਾ, ਇੰਜ. ਕੰਵਰਬੀਰ ਸਿੰਘ ਟੌਹੜਾ, ਜਥੇਦਾਰ ਹਰਬੰਸ ਸਿੰਘ ਲੰਗ, ਕੌਂਸਲਰ ਹਰਦੀਪ ਸਿੰਘ ਖਹਿਰਾ ਤੇ ਐਡਵੋਕੇਟ ਹਰਵਿੰਦਰ ਸ਼ੁਕਲਾ ਐਮ.ਸੀ., ਹਰਮੇਸ਼ ਸਿੰਘ ਚਹਿਲ, ਤਰਲੋਚਨ ਸਿੰਘ ਰਾਉਮਾਜਰਾ, ਦੇਵ ਸਿਘ ਮਾਨ, ਸਾਬਕਾ ਵਧੀਕ ਸਕੱਤਰ ਐਸ.ਜੀ.ਪੀ.ਸੀ. ਗੁਰਦਰਸ਼ਨ ਸਿੰਘ, ਬੀਬੀ ਲਖਵਿੰਦਰ ਕੌਰ, ਬਲਵਿੰਦਰ ਕੌਰ ਹਰਿਆਊ, ਕਰਨਵੀਰ ਸਿੰਘ ਟਿਵਾਣਾ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪ੍ਰਭਲੀਨ ਸਿੰਘ, ਸਾਬਕਾ ਮੈਨੇਜਰ ਜਗੀਰ ਸਿੰਘ, ਪ੍ਰੋ. ਬਲਜਿੰਦਰ ਸਿੰਘ ਟੌਹੜਾ, ਅਮਰਜੀਤ ਸਿੰਘ ਹਰਪਾਲਪੁਰ, ਹਰਵਿੰਦਰ ਸਿੰਘ ਸੰਧਾਰਸੀ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਡਾ. ਐਸ. ਭੂਪਤੀ, ਐਸ.ਪੀ. ਸਥਾਨਕ ਸ੍ਰੀਮਤੀ ਕੰਵਰਦੀਪ ਕੌਰ, ਐਸ.ਡੀ.ਐਮ. ਨਾਭਾ ਜਸ਼ਨਪ੍ਰੀਤ ਕੌਰ ਗਿੱਲ, ਡੀ.ਐਸ.ਪੀ. ਚੰਦ ਸਿੰਘ, ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ, ਡੀ.ਐਸ.ਪੀ. ਜਸਕਿਰਤ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਸਮੇਤ ਪਿੰਡ ਟੌਹੜਾ ਦੀ ਪੰਚਾਇਤ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ‘ਚ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

by Navjot
5 days ago
0

ਪਟਿਆਲਾ, 6 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਇਸ ਸੀਜ਼ਨ ਦੌਰਾਨ ਹੁਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 