• Latest
  • Trending
 ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ‘ਜਨਤਾ ਬਜਟ ਪੇਸ਼ ਕਰਨ ਉਤੇ’ ਦਿੱਤੀ  ਮੁਬਾਰਕਬਾਦ

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ‘ਜਨਤਾ ਬਜਟ ਪੇਸ਼ ਕਰਨ ਉਤੇ’ ਦਿੱਤੀ  ਮੁਬਾਰਕਬਾਦ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

5 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

5 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

6 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

6 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

7 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

7 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

7 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

7 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

7 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

7 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

8 hours ago
Hindi News
English News
Friday, August 21, 2026
No Result
View All Result
27 °c
Chandigarh
30 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ‘ਜਨਤਾ ਬਜਟ ਪੇਸ਼ ਕਰਨ ਉਤੇ’ ਦਿੱਤੀ  ਮੁਬਾਰਕਬਾਦ

June 27, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਫ਼ਤਿਹਗੜ੍ਹ ਸਾਹਿਬ
 ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ‘ਜਨਤਾ ਬਜਟ ਪੇਸ਼ ਕਰਨ ਉਤੇ’ ਦਿੱਤੀ  ਮੁਬਾਰਕਬਾਦ

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ‘ਜਨਤਾ ਬਜਟ ਪੇਸ਼ ਕਰਨ ਉਤੇ’ ਦਿੱਤੀ  ਮੁਬਾਰਕਬਾਦ

ਬਜਟ ਨੂੰ ਨਵੇਂ ਪੰਜਾਬ ਦੇ ਨਕਸ਼ ਘੜਨ ਵਾਲਾ ਦੱਸਿਆ;ਸਾਰੀਆਂ ਗਰੰਟੀਆਂ ਛੇਤੀ ਪੂਰੀਆਂ ਕਰਨ ਲਈ ਸਰਕਾਰ ਵਚਨਬੱਧ

ਚੰਡੀਗੜ੍ਹ, 27 ਜੂਨ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ।

ਮੁੱਖ ਮੰਤਰੀ ਨੇ ਕਿਹਾ, ‘‘ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ ਕੇ ਬਣਾਇਆ ਇਤਿਹਾਸਕ ਬਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦਾ ਹਾਂ।’’

ਬਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਝਲਕਾਰਾ ਪੇਸ਼ ਕਰਨ ਵਾਲਾ ਸੰਤੁਲਿਤ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਦੱਸਦਿਆਂ ਮੁੱਖ ਮੰਤਰੀ ਨੇ ਇੱਥੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖਿਆ, ਸਿਹਤ, ਖੇਤੀਬਾੜੀ ਤੇ ਵਣਜ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਜਨਤਾ ਦਾ ਬਜਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਜਲਦੀ ਪੂਰਾ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿੱਤੀ ਖੇਤਰ ਵਿੱਚ ਜਲਦੀ ਹੀ ਕ੍ਰਾਂਤੀਕਾਰੀ ਸੁਧਾਰ ਦਿਸਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਸਮਾਜ ਦੇ ਸਾਰੇ ਵਰਗਾਂ ਵਿੱਚੋਂ ਕਮਜ਼ੋਰਾਂ ਵਿੱਚੋਂ ਸਭ ਤੋਂ ਕਮਜ਼ੋਰ ਅਤੇ ਗਰੀਬਾਂ ਵਿੱਚੋਂ ਸਭ ਤੋਂ ਗਰੀਬ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਸਮੁੱਚੇ ਵਿਕਾਸ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸਮੁੱਚੀ ਖ਼ੁਸ਼ਹਾਲੀ ਦਾ ਮੰਤਵ ਹਾਸਲ ਕਰਨ ਲਈ ਸੂਬਾ ਸਰਕਾਰ ਦੀ ਵਿਹਾਰਕ ਪਹੁੰਚ ਦਾ ਨਤੀਜਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ, ਸਨਅਤ, ਬੁਨਿਆਦੀ ਢਾਂਚੇ, ਊਰਜਾ, ਸਿੱਖਿਆ, ਸਿਹਤ ਖੇਤਰ ਤੋਂ ਇਲਾਵਾ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਤੇ ਸਮਾਜ ਦੇ ਪਛੜੇ ਵਰਗਾਂ ਦੇ ਬਹੁ-ਪੱਖੀ ਵਿਕਾਸ ਨੂੰ ਯਕੀਨਨ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਲਈ ਬਜਟ ਵਿਚ 48 ਫੀਸਦੀ ਵਾਧੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸੇ ਤਰ੍ਹਾਂ ਸੂਬੇ ਵਿਚ ਕਾਨੂੰਨ ਵਿਵਸਥਾ ਲਈ 9449 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਦਾ ਬਜਟ 57 ਫੀਸਦੀ ਵਧਾਇਆ ਗਿਆ, ਜਦੋਂ ਕਿ ਨੌਜਵਾਨਾਂ ਅਤੇ ਯੁਵਕ ਸੇਵਾਵਾਂ ਲਈ 52 ਫੀਸਦੀ, ਸਿਹਤ ਖੇਤਰ ਲਈ 24 ਫੀਸਦੀ, ਰੋਜ਼ਗਾਰ ਉਤਪਤੀ ਲਈ 32 ਫੀਸਦੀ, ਉਦਯੋਗ ਤੇ ਵਪਾਰ ਲਈ 48 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਵਿਚ ਹੋਰ ਤੇਜ਼ੀ ਆਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿਚ 16 ਮੈਡੀਕਲ ਕਾਲਜਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਆਲ੍ਹਾ ਮਿਆਰੀ ਸਕੂਲ (ਸਕੂਲ ਆਫ਼ ਐਮੀਨੈਂਸ) ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ, 45 ਅਤਿ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਦੀ ਵਿਵਸਥਾ ਵੀ ਬਜਟ ਵਿਚ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੱਤਾ ਜੋ ਸੂਬੇ ਨੂੰ ਨਵੇਂ ਸਿਖਰਾਂ `ਤੇ ਲਿਜਾਣ ਲਈ ਵਿਕਾਸ ਅਤੇ ਤਰੱਕੀ ਦੇ ਨਵੇਂ ਦਿਸਹੱਦੇ ਕਾਇਮ ਕਰਨ ਦਾ ਲੰਮਾ ਸਫ਼ਰ ਤੈਅ ਕਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਨਵੇਂ ਪੰਜਾਬ ਦੇ ਟੀਚੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਬਜਟ ਵਿੱਤੀ ਘਾਟੇ ਨੂੰ ਘੱਟ ਕਰਨ ਲਈ ਆਰਥਿਕ ਸੂਝ-ਬੂਝ ਦੇ ਨਾਲ ਬਹੁਤ ਜ਼ਿਆਦਾ ਵਿੱਤੀ ਅਨੁਸ਼ਾਸਨ ਲਿਆਏਗਾ ਅਤੇ ਵਸੀਲੇ ਜੁਟਾਉਣ ਰਾਹੀਂ ਮਾਲੀਆ ਵਧਾਉਣ `ਤੇ ਧਿਆਨ ਕੇਂਦਰਿਤ ਕਰੇਗਾ। ਸਾਲ 2022-23 ਲਈ ਬਜਟ ਪ੍ਰਸਤਾਵਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਫੰਡ ਰੱਖਣ ਤੋਂ ਇਲਾਵਾ ਸਿਹਤ, ਸਿੱਖਿਆ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੇ ਖਾਤਮੇ ਲਈ ਬਜਟ ਵਿੱਚ ਵਿਵਸਥਾ ਕਰਨ ਅਤੇ ਵਿੱਤੀ ਘਾਟੇ ਉਤੇ ਕਾਬੂ ਪਾਉਣ ਲਈ ਕਈ ਪਹਿਲਕਦਮੀਆਂ ਨੂੰ ਬਜਟ ਦਾ ਹਿੱਸਾ ਬਣਾਇਆ ਗਿਆ ਹੈ ਜੋ ਇਨ੍ਹਾਂ ਮਸਲਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਸਿਖਰਾਂ ਛੂਹੇਗਾ। ਉਨ੍ਹਾਂ ਨੇ ਮੌਜੂਦਾ ਬਜਟ ਨੂੰ ਉਦਯੋਗਿਕ ਖੇਤਰ ਦੀ ਸੁਰਜੀਤੀ ਅਤੇ ਸੂਬੇ ਦੀ ਖੜ੍ਹੋਤ ਵਾਲੀ ਖੇਤੀ ਆਰਥਿਕਤਾ ਨੂੰ ਨਵਾਂ ਹੁਲਾਰਾ ਦੇਣ ਲਈ ਖਾਕਾ ਕਰਾਰ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

by Ranjit Singh
2 weeks ago
0

Chandigarh ਦੀ ਅਦਾਲਤ ਨੇ ਸਲਮਾਨ ਖਾਨ 'ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 