ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੇ NIA ਮੁਖੀ ਵਜੋਂ ਸੰਭਾਲਿਆ ਅਹੁਦਾ
ਨਵੀਂ ਦਿੱਲੀ, 28 ਜੂਨ (ਵਿਸ਼ਵ ਵਾਰਤਾ)- ਪੰਜਾਬ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ।
ਗੁਪਤਾ, ਜੋ ਯੋਗੇਸ਼ ਚੰਦਰ ਮੋਦੀ ਦੀ ਥਾਂ ਲੈਣਗੇ, 31 ਮਾਰਚ, 2024 ਤੱਕ ਐਨਆਈਏ ਮੁਖੀ ਦੇ ਤੌਰ ‘ਤੇ ਕੰਮ ਕਰਨਗੇ।
ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਇਸ ਸਮੇਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਤਾਇਨਾਤ ਸਨ। ਦੋ ਸਾਲ ਸੱਤ ਮਹੀਨੇ ਡੀਜੀਪੀ ਪੰਜਾਬ ਵਜੋਂ ਸੇਵਾ ਨਿਭਾਅ ਕੇ ਉਹ ਕੇਂਦਰੀ ਪੱਧਰ ’ਤੇ ਅਹੁਦੇ ਦੀ ਤਲਾਸ਼ ਵਿੱਚ ਸਨ। ਗੁਪਤਾ ਉਸ ਸਮੇਂ ਏਜੰਸੀ ਵਿੱਚ ਸ਼ਾਮਲ ਹੋਏ ਹਨ ਜਦੋਂ ਇਹ ਕਈ ਮਹੱਤਵਪੂਰਨ ਮਾਮਲਿਆਂ ਦੀ ਜਾਂਚ ਕਰ ਰਹੀ ਹੈ।






















