• Latest
  • Trending
ਅਮਰੀਕਾ ਵੱਸਦੇ ਪੀਏਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

ਅਮਰੀਕਾ ਵੱਸਦੇ ਪੀਏਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

4 years ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

2 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

2 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

2 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

3 hours ago
ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

3 hours ago
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

4 hours ago
ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ

4 hours ago
ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, June 6, 2026
No Result
View All Result
36 °c
Chandigarh
36 ° Sun
37 ° Mon
38 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ਵੱਸਦੇ ਪੀਏਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

June 29, 2022
in ADMINISTRATION, ਸਾਹਿਤਕ, ਸਿਆਸੀ, ਸਿਹਤ, ਖਬਰਾਂ, ਚੰਡੀਗੜ੍ਹ, ਦਿੱਲੀ, ਦੁਖ਼ਦ ਸਮਾਚਾਰ, ਧਾਰਮਿਕ, ਬਦਲੀਆਂ
ਅਮਰੀਕਾ ਵੱਸਦੇ ਪੀਏਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

ਅਮਰੀਕਾ ਵੱਸਦੇ ਪੀਏਯੂ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ‘ਸਰਦਲਾਂ’ ਲੋਕ ਅਰਪਨ

ਲੁਧਿਆਣਾਃ 29 ਜੂਨ(ਵਿਸ਼ਵ ਵਾਰਤਾ)-ਦੋ ਦਹਾਕੇ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਾਲਿਜ ਆਫ ਵੈਟਰਨਰੀ ਸਾਇੰਸਜ਼ ਵਿੱਚੋਂ ਪੜ੍ਹ ਕੇ ਅਮਰੀਕਾ ਵੱਸੇ ਪੰਜਾਬੀ ਕਵੀ ਡਾਃ ਬਿਕਰਮ ਸੋਹੀ ਦੀ ਪਲਾਸ਼ ਦੇ ਪੱਤੇ ਅਤੇ ਆਪਣੇ ਜੋਗੀ ਛਾਂ ਉਪਰੰਤ ਤੀਜੀ ਕਾਵਿ ਪੁਸਤਕ ਸਰਦਲਾਂ ਬੀਤੀ ਸ਼ਾਮ ਯੂਨੀਵਰਸਿਟੀ ਵਿੱਚ ਲੋਕ ਅਰਪਨ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਸਿੰਘ ਬੁੱਟਰ ਨੇ ਕਿਹਾ ਹੈ ਕਿ ਡਾਃ ਬਿਕਰਮ ਸੋਹੀ ਨੇ ਇਸ ਕਾਵਿ ਸੰਗ੍ਰਹਿ ਰਾਹੀਂ ਵਿਗਿਆਨਕ ਸੋਚ ਧਾਰਾ ਦੇ ਨਾਲ ਨਾਲ ਸਿਰਜਣਾਤਮਕ ਅਮਲ ਨੂੰ ਵੀ ਨਵੇਂ ਮੁਹਾਵਰੇ ਸੰਗ ਪੇਸ਼ ਕੀਤਾ ਹੈ। ਉਸ ਕੋਲ ਵਿਸ਼ਵ ਦ੍ਰਿਸ਼ਟੀ ਨੇ ਨਾਲ ਨਾਲ ਧਰਤੀ ਦੇ ਦੁਖ ਸੁਖ ਨਾਲ ਸਾਂਝ ਪੁਗਾਉਣ ਦਾ ਸ਼ਬਦ ਭੰਡਾਰ ਵੀ ਹੈ। ਉਨ੍ਹਾਂ ਕਿਹਾ ਕਿ ਡਾਃ ਬਿਕਰਮ ਸੋਹੀ ਦੀ ਗਿਆਨ ਗ੍ਰਹਿਣ ਭੂਮੀ ਵਿੱਚ ਉਸ ਦੀ ਗੈਰ ਹਾਜ਼ਰੀ ਵਿੱਚ ਉਸ ਦੀ ਕਾਵਿ ਪੁਸਤਕ ਲੋਕ ਅਰਪਨ ਹੋਣਾ ਸਨਮਾਨ ਜਨਕ ਕਾਰਜ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੇਵਾਮੁਕਤ ਅਧਿਆਪਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਸਾਨਫਰਾਂਸਿਸਕੋ ਨੇੜੇ ਵੈਟਰਨਰੀ ਡਾਕਟਰ ਵਜੋਂ ਸੇਵਾ ਨਿਭਾ ਰਿਹਾ ਡਾਃ ਬਿਕਰਮ ਸੋਹੀ ਮੇਰਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹੀਆਂ(ਸ਼੍ਰੀ ਹਰਗੋਬਿਦਪੁਰ) ਦਾ ਜੰਮਪਲ ਸਨੇਹੀ ਹੈ ਪਰ ਉਸ ਦੀ ਕਾਵਿ ਸਿਰਜਣਾ ਦਾ ਆਰੰਭ ਬਿੰਦੂ ਪੰਜਾਬ ਖੇਤੀ ਯੂਨੀਵਰਸਿਟੀ ਵਿੱਚ ਹੈ। ਬਿਕਰਮ ਦੀ ਕਵਿਤਾ ਪੜ੍ਹਦਿਆਂ ਮੈਨੂੰ ਇੰਜ ਲੱਗਿਆ ਜਿਵੇਂ ਉਹ ਮਨੁੱਖੀ ਮਨ ਦੇ ਅੰਦਰੂਨੀ ਤੇ ਬਾਹਰਲੇ ਬੰਧਨ ਤੋੜਨ ਲਈ ਯਤਨਸ਼ੀਲ ਹੈ। ਉਸ ਕੋਲ ਦ੍ਰਿਸ਼ਟੀ ਵੀ ਹੈ ਤੇ ਦ੍ਰਿਸ਼ਟੀਕੋਨ ਵੀ। ਮੈਨੂੰ ਅਹਿਸਾਸ ਹੈ ਕਿ ਵੈਟਰਨਰੀ ਕਾਲਿਜ ਨੇ ਸਾਹਿੱਤ, ਸੰਗੀਤ ਤੇ ਕੋਮਲ ਕਲਾਵਾਂ ਦੇ ਖੇਤਰ ਵਿੱਚ ਬਹੁਤ ਵਧੀਆ ਪੁੱਤਰ ਧੀਆਂ ਦਿੱਤੇ ਹਨ।
ਸਮਰੱਥ ਕਵੀ ਅਤੇ ਪੀ ਏ ਯੂ ਅਧਿਆਪਕ ਡਾਃ ਜਗਵਿੰਦਰ ਜੋਧਾ ਨੇ ਬਾਹਰੋਂ ਆਏ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਕਣ ਕਣ ਵਿੱਚ ਡਾਃ ਮ ਸ ਰੰਧਾਵਾ, ਪ੍ਰੋਃ ਮੋਹਨ ਸਿੰਘ,ਸੰਤ ਸਿੰਘ ਸੇਖੋਂ, ਕੁਲਵੰਤ ਸਿੰਘ ਵਿਰਕ, ਅਜਾਇਬ ਚਿਤਰਕਾਰ, ਸੁਰਜੀਤ ਪਾਤਰ ਤੇ ਹੋਰ ਅਨੇਕਾਂ ਅਧਿਆਪਕ ਲੇਖਕਾਂ ਦੀਆਂ ਪੈੜਾਂ ਦੇ ਨਿਸ਼ਾਨ ਹਨ। ਮੈਂ ਤੇ ਮੇਰੇ ਸਾਥੀ ਉਸ ਵਿਰਾਸਤ ਦੀ ਰੌਸ਼ਨੀ ਵਿੱਚ ਵਰਤਮਾਨ ਦੇ ਨਕਸ਼ ਸੰਵਾਰਨ ਵਿੱਚ ਲੱਗੇ ਹੋਏ ਹਾਂ। ਸਾਡੇ ਸਮੂਹ ਸਿਰਜਕ ਪਰਿਵਾਰ ਵੱਲੋਂ ਡਾਃ ਬਿਕਰਮ ਸੋਹੀ ਦੀ ਕਾਵਿ ਪੁਸਤਕ ਸਰਦਲਾਂ ਦਾ ਭਰਪੂਰ ਸੁਆਗਤ ਹੈ।
ਪਟਿਆਲਾ ਤੋਂ ਆਏ ਪੰਜਾਬੀ ਕਵੀ ਬਲਵਿੰਦਰ ਸੰਧੂ, ਤ੍ਰੈਲੋਚਨ ਲੋਚੀ ਕੇ ਨਾਭਾ ਤੇਂ ਆਏ ਕਵੀ ਸੁਰਿੰਦਰਜੀਤ ਚੌਹਾਨ ਨੇ ਵੀ ਡਾਃ ਬਿਕਰਮ ਸੋਹੀ ਨੂੰ ਮੁਬਾਰਕ ਦਿੰਦਿਆਂ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਇਹ ਪੁਸਤਕ ਨਾਨਕ ਸਿੰਘ ਪੁਸਤਕ ਮਾਲਾ ਅੰਮ੍ਰਿਤਸਰ ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਦਾ ਵਿਤਰਣ ਸਿੰਘ ਬਰਦਰਜ਼ ਸਿਟੀ ਸੈਂਟਰ ਅੰਮ੍ਰਿਤਸਰ ਰਾਹੀਂ ਕੀਤਾ ਜੇ ਰਿਹਾ ਹੈ। ਇਹ ਕਾਵਿ ਪੁਸਤਕ ਐਮਾਜ਼ੋਨ ਰਾਹੀਂ ਵੀ ਮੰਗਵਾਈ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

by Jaspreet Kaur
June 6, 2026
0

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ ਮੋਹਾਲੀ,...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

by Ankit
June 6, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

by Jaspreet Kaur
June 6, 2026
0

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼! - 9 ਜੂਨ ਨੂੰ ਚੁਣਿਆ ਜਾਵੇਗਾ ਮੋਹਾਲੀ ਦਾ ਮੇਅਰ - ਨਵ-ਨਿਯੁਕਤ ਕੌਂਸਲਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

by Jaspreet Kaur
June 6, 2026
0

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ ਮੋਹਾਲੀ,...

Most Popular

IPL 2026: ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ

IPL 2026: ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ

by Ranjit Singh
2 weeks ago
0

IPL 2026: ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ ਕੋਲਕਾਤਾ, 24 ਮਈ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 