ਪਟਿਆਲਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ
ਚੰਡੀਗੜ੍ਹ,4ਜੁਲਾਈ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਸੁਣਵਾਈ ਕਰੇਗਾ। ਜਿਕਰਯੋਗ ਹੈ ਕਿ ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਿਛਲੀ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਵਿੱਚ ਫਸਾਇਆ ਹੈ।
ਇਹ ਵੀ ਦੱਸਣਾ ਬਣਦਾ ਹੈ ਕਿ ਦੋ ਮਹੀਨੇ ਪਹਿਲਾਂ ਬਿਕਰਮ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਮਾਮਲਾ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਅੱਗੇ ਰੱਖਣ ਲਈ ਕਿਹਾ ਹੈ।ਜਿਸ ਤੇ ਅੱਜ ਸੁਣਵਾਈ ਹੋਵੇਗੀ।






















