ਚੰਡੀਗੜ੍ਹ, 3 ਅਪ੍ਰੈਲ – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਕੇਸ ਦੀ ਸੁਣਵਾਈ ਦੇ ਸਬੰਧ ਵਿਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਿਲ ਕੀਤਾ ਅਤੇ ਇਸ ਮੌਕੇ ਤੇ ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਕੋਰਟ ਵਿਚ ਪੇਸ਼ ਹੋਏ| ਪੰਜਾਬ ਸਰਕਾਰ ਨੇ ਕਦਮ ਉਠਾਉਂਦੇ ਹੋਏ ਬਹੁਤ ਸਾਰੇ ਕਿਸਾਨਾਂ ਦੇ ਕਰਜੇ ਮੁਆਫ ਕਰ ਦਿੱਤੇ ਹਨ ਤੇ ਇਸ ਸਾਲ ਵੀ ਬਜਟ ਵਿਚ ਕਰਜਾ ਮੁਆਫੀ ਲਈ ਚਾਰ ਹਜਾਰ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ| ਕਰਜ਼ਾ ਮੁਆਫੀ ਲਈ ਕੁਝ ਸ਼ਰਤਾਂ ਨਿਸ਼ਚਿਤ ਕੀਤੀਆਂ ਗਈਆਂ ਹਨ, ਉਸੇ ਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ|
ਹਾਈਕੋਰਟ ਨੇ ਕਿਸਾਨਾਂ ਵਲੋਂ ਆਤਮ ਹੱਤਿਆ ਕੀਤੇ ਜਾਣ ਉਤੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਪ੍ਰੇਸ਼ਾਨੀ ਹੁੰਦੀ ਹੈ ਅਤੇ ਸਰਕਾਰ ਨੂੰ ਇਕ ਪ੍ਰਣਾਲੀ ਬਣਾਉਣੀ ਚਾਹੀਦੀ ਹੈ, ਜਿਸ ਨਾਲ ਯੋਗ ਕਿਸਾਨਾਂ ਨੂੰ ਰਾਹਤ ਮਿਲ ਸਕੇ| ਕੇਸ ਦੀ ਅਗਲੀ ਸੁਣਵਾਈ 8 ਮਈ ਨਿਰਧਾਰਿਤ ਕੀਤੀ ਗਈ ਹੈ| ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਅਗਲੇ ਹੁਕਮ ਤੱਕ ਲਘੂ ਤੇ ਸੀਮਾਂਤ ਕਿਸਾਨਾਂ ਤੋਂ ਕਰਜ਼ਾ ਨਾ ਵਸੂਲ ਕੀਤਾ ਜਾਵੇ|
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...