ਪੰਜਾਬ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਕੋਈ ਵਿਅਕਤੀ ਮੁੱਖ ਮੰਤਰੀ ਰਹਿੰਦਿਆਂ ਕਰਵਾਉਣ ਜਾ ਰਿਹਾ ਹੈ ਵਿਆਹ
ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਤੱਕ ਨੂੰ ਨਹੀਂ ਸੀ ਵਿਆਹ ਦੀ ਕੋਈ ਜਾਣਕਾਰੀ;ਸੋਸ਼ਲ ਮੀਡੀਆ ਦੇ ਲੱਗਿਆ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਪੜ੍ਹੋ,ਕੌਣ ਹਨ ਮੁੱਖ ਮੰਤਰੀ ਦੇ ਹੋਣ ਵਾਲੀ ਧਰਮਪਤਨੀ ਅਤੇ ਕਿੱਥੇ ਹੋਣਗੀਆਂ ਵਿਆਹ ਦੀਆਂ ਰਸਮਾਂ
ਚੰਡੀਗੜ੍ਹ,6ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ।ਇਸ ਦੇ ਨਾਲ ਹੀ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਬਿਰਾਜਮਾਨ ਹੁੰਦਿਆਂ ਵਿਆਹ ਦੇ ਬੰਧਨ ਵਿੱਚ ਬੱਝੇਗਾ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾ: ਗੁਰਪ੍ਰੀਤ ਕੌਰ ਹੈ।ਜਿਕਰਕਯੋਗ ਹੈ ਕਿ 48 ਸਾਲਾ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਦੀ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ ਸੀ। ਮਾਨ ਦੇ ਪਹਿਲੀ ਪਤਨੀ ਤੋਂ 2 ਬੱਚੇ ਹਨ। । ਉਹ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਆਏ ਸਨ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਡਾ: ਗੁਰਪ੍ਰੀਤ ਕੌਰ ਮਾਨ ਦੀ ਭੈਣ ਮਨਪ੍ਰੀਤ ਕੌਰ ਨਾਲ ਪਹਿਲਾਂ ਤੋਂ ਹੀ ਜਾਣੂ ਹੈ। ਹਾਲਾਂਕਿ ਉਹਨਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੀਐੱਮ ਮਾਨ ਦੀ ਮਾਂ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਇਹ ਰਿਸ਼ਤਾ ਤੈਅ ਕੀਤਾ ਹੈ।
ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ‘ਚ ਹੀ ਹੋਣਗੀਆਂ। ਜਾਣਕਾਰੀ ਅਨੁਸਾਰ ਵਿਆਹ ਵਿੱਚ ਕੇਵਲ ਬੇਹੱਦ ਕਰੀਬੀ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ। ਮਹਿਜ਼ ਇੱਕ ਦਿਨ ਪਹਿਲਾਂ ਹੀ ਇਸ ਬਾਰੇ ਖੁਲਾਸਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਆਪਣੇ ਆਪ ਵਿੱਚ ਵੱਡੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਇਸ ਸਮੇਂ ਪੰਜਾਬ ਵਿੱਚ 92 ਵਿਧਾਇਕ ਹਨ ਅਤੇ ਉਹਨਾਂ ਵਿੱਚੋਂ 14 ਕੈਬਨਿਟ ਮੰਤਰੀ ਹਨ। ਜਿਹਨਾਂ ਵਿੱਚੋ ਕਿਸੇ ਨੇ ਵੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੋਈ ਗੱਲ ਨਹੀਂ ਕਹੀ ਹੈ। ਉਹ ਸਾਰੇ ਵੀ ਅੱਜ ਹੀ ਮੁੱਖ ਮੰਤਰੀ ਨੂੰ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਵਧਾਈ ਦੇ ਰਹੇ ਹਨ।ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਵਿਆਹ ਸਮਾਗਮ ਦੇ ਸਾਰੇ ਪ੍ਰਬੰਧਾਂ ਦੀ ਜਿੰਮੇਵਾਰੀ ਸੰਸਦ ਮੈਂਬਰ ਰਾਘਵ ਚੱਢਾ ਨਿਭਾ ਰਹੇ ਹਨ।ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਰਿਵਾਰ ਸਮੇਤ ਸ਼ਾਮਲ ਹੋਣਗੇ।
https://twitter.com/harjotbains/status/1544608236552069121?s=20&t=eAwmYhrTKtwYKlcmp_wD5w
Heartiest congratulations to @BhagwantMann Ji for starting a new married life.
Sir, wish you both a life full of happiness, joy, love, prosperity, health and companionship.
May Allmighty shower all His Blessings on both of you 🙏— Aman Arora (@AroraAmanSunam) July 6, 2022
ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਹੈ।
https://twitter.com/RajaBrar_INC/status/1544600766656421888?s=20&t=eAwmYhrTKtwYKlcmp_wD5w























