• Latest
  • Trending
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

51 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

54 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

57 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

July 7, 2022
in ਸਿੱਖਿਆ, ਖਬਰਾਂ, ਪੰਜਾਬ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

ਲੁਧਿਆਣਾ/ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ ਆਪਣੇ ਟਰੇਨਿੰਗ ਪਾਰਟਨਰ ਡੀ.ਸੀ.ਐੱਫ. ਸਕਿੱਲਜ਼ ਰਾਹੀਂ ਜੀ.ਜੀ.ਐਨ. ਕੈਂਪਸ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਦਿਵਿਆਂਗ (ਬੋਲਣ, ਸੁਣਨ ਅਤੇ ਦੇਖਣ ਵਿੱਚ ਅਸਮਰੱਥ) ਵਿਅਕਤੀਆਂ ਲਈ ਸੂਬੇ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸ਼ੁਰੂ ਕੀਤਾ।
ਇਸ ਕੇਂਦਰ ਦਾ ਉਦਘਾਟਨ ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਸ਼੍ਰੀਮਤੀ ਦੀਪਤੀ ਉੱਪਲ ਨੇ ਕੀਤਾ। ਇਸ ਮੌਕੇ ਸ੍ਰੀਮਤੀ ਉੱਪਲ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਦਿਵਿਆਂਗ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇ ਜੋ ਯਕੀਨਨ ਤੌਰ ‘ਤੇ ਉਨ੍ਹਾਂ ਨੂੰ ਕੋਈ ਵਿਸ਼ੇਸ਼ ਹੁਨਰ ਹਾਸਲ ਕਰਨ ਵਿੱਚ ਮਦਦ ਕਰੇਗਾ, ਜਿਸ ਰਾਹੀਂ ਉਹ ਖੁਦ ਨੂੰ ਸਵੈ-ਨਿਰਭਰ ਬਣਾ ਕੇ ਆਪਣੀ ਰੋਜ਼ੀ-ਰੋਟੀ ਕਮਾਉਣੀ ਸ਼ੁਰੂ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਜਿੱਥੇ ਇੱਕ ਪਾਸੇ ਦਿਵਿਆਂਗਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣਾਉਣ ਵਿੱਚ ਮਦਦ ਕਰੇਗਾ, ਓਥੇ ਹੀ ਦੂਜੇ ਪਾਸੇ ਉਨ੍ਹਾਂ ਲਈ ਮਾਣ-ਸਨਮਾਨ ਭਰਿਆ ਜੀਵਨ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸੁਣਨ ਵਿੱਚ ਅਸਮਰੱਥ 180 ਵਿਅਕਤੀਆਂ ਨੂੰ ਡਾਟਾ ਐਂਟਰੀ ਆਪਰੇਟਰ ਅਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਕੋਰਸਾਂ ਦੀ ਸਿਖਲਾਈ ਦੇਵੇਗਾ। ਸਾਰੇ ਵਿਦਿਆਰਥੀਆਂ ਨੂੰ ਕੋਰਸ ਦੇ ਅੰਤ ਵਿੱਚ ਪਲੇਸਮੈਂਟ ਸਹਾਇਤਾ ਮੁਫਤ ਦਿੱਤੀ ਜਾਵੇਗੀ। ਮਿਸ਼ਨ ਡਾਇਰੈਕਟਰ ਨੇ ਅੱਗੇ ਕਿਹਾ ਕਿ ਪੀਐਸਡੀਐਮ ਲਈ ਦਿਵਿਆਂਗਾਂ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕਰਨਾ ਬਹੁਤ ਖੁਸ਼ੀ ਦੀ ਗੱਲ ਹੈ ਤਾਂ ਜੋ ਉਨ੍ਹਾਂ ਨੂੰ ਇੱਕ ਨੇਕ ਉਪਰਾਲੇ ਵਜੋਂ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।
ਇਸ ਮੌਕੇ ਏ.ਡੀ.ਸੀ.(ਵਿਕਾਸ) ਅਮਿਤ ਪੰਚਾਲ ਨੇ ਡੀ.ਸੀ.ਐਫ ਸਕਿੱਲਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਜੈਕਟ ਵਿੱਚ ਸਿਖਲਾਈ ਲੈਣ ਵਾਲੇ ਦਿਵਿਆਂਗਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਵਧੀਕ ਮਿਸ਼ਨ ਡਾਇਰੈਕਟਰ (ਪੀ.ਐਸ.ਡੀ.ਐਮ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਮਦਦ ਕਰਨਾ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਡੀਸੀਐਫ ਸਕਿੱਲਜ਼ ਦੇ ਸੰਸਥਾਪਕ ਸ੍ਰੀ ਐਮ.ਡੀ ਪਾਸੀ ਨੇ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਦਿਵਿਆਂਗਾਂ ਨੂੰ ਉਤਸ਼ਾਹਿਤ ਕਰਨ ਹਿਤ ਡੀਸੀਐਫ ਸਕਿੱਲਜ਼ ਨੂੰ ਮੌਕਾ ਦੇਣ ਲਈ ਪੀ.ਐਸ.ਡੀ.ਐਮ. ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਡਾ.ਐਸ.ਪੀ.ਸਿੰਘ (ਪ੍ਰਧਾਨ ਜੀ.ਜੀ.ਐਨ. ਐਜੂਕੇਸ਼ਨਲ ਸੁਸਾਇਟੀ) ਵੀ ਹਾਜ਼ਰ ਸਨ।
ਇਸ ਦੌਰਾਨ ਸ੍ਰੀਮਤੀ ਦੀਪਤੀ ਉੱਪਲ ਨੇ ਦੌਰੇ ਦੌਰਾਨ ਬੱਚਤ ਭਵਨ, ਲੁਧਿਆਣਾ ਵਿਖੇ ਸਾਰੇ 23 ਡੀ.ਬੀ.ਈ.ਈਜ਼ (ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ) ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਰੁਜ਼ਗਾਰ ਅਫ਼ਸਰ, ਪਲੇਸਮੈਂਟ ਅਫ਼ਸਰ ਅਤੇ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਹਾਜ਼ਰ ਸਨ। ਇਸ ਵਿਚਾਰ-ਵਟਾਂਦਰੇ ਦਾ ਮੁੱਖ ਏਜੰਡਾ ਬੀਪੀਓ ਨੌਕਰੀਆਂ ਲਈ ਉਮੀਦਵਾਰਾਂ ਦੀ ਸਹੂਲਤ/ਸਿਖਲਾਈ/ਓਰੀਏਨਟੇਸ਼ਨ ਅਤੇ ਵਿਭਾਗ ਵੱਲੋਂ ਨਵੇਂ ਸਥਾਪਿਤ ਪਲੇਸਮੈਂਟ ਸੈੱਲ ਦੇ ਸਹਿਯੋਗ ਅਤੇ ਤਾਲਮੇਲ ਨਾਲ ਸਬੰਧਤ ਜ਼ਿਲ੍ਹਿਆਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕਰਨਾ ਸੀ।
ਇਸ ਦੇ ਨਾਲ ਹੀ ਸ੍ਰੀਮਤੀ ਉੱਪਲ ਨੇ ਯਤਨਾਂ ਨੂੰ ਹੋਰ ਤੇਜ਼ ਕਰਨ ਅਤੇ ਬਿਹਤਰ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

by Navjot
3 weeks ago
0

  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੀ 'ਕੌਂਸਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 