ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ
ਜਨਸਭਾ ਨੂੰ ਸੰਬੋਧਨ ਕਰਦੇ ਸਮੇਂ ਚਲਾਈ ਗਈ ਸੀ ਗੋਲੀ
ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)-ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸ ਦੱਈਏ ਕਿ ਅੱਜ ਸਵੇਰੇ ਹੀ ਨਾਰਾ ਸ਼ਹਿਰ ਵਿੱਚ ਇਕ ਵਿਅਕਤੀ ਨੇ ਉਹਨਾਂ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਜਦੋਂ ਸ਼ਿੰਜੋ ਆਬੇ ‘ਤੇ ਇਹ ਹਮਲਾ ਹੋਇਆ ਤਾਂ ਉਹ ਇਕ ਛੋਟੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ।
ਤੁਹਾਨੂੰ ਦੱਸ ਦੇਈਏ ਕਿ ਗੋਲੀ ਲੱਗਣ ਤੋਂ ਬਾਅਦ ਸ਼ਿੰਜੋ ਆਬੇ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਕਰੀਬ ਚਾਰ ਤੋਂ ਪੰਜ ਘੰਟੇ ਤੱਕ ਉਨ੍ਹਾਂ ਦਾ ਇਲਾਜ ਕੀਤਾ ਗਿਆ ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਉਨ੍ਹਾਂ ‘ਤੇ ਹੋਏ ਇਸ ਹਮਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ ਅਤੇ ਦੁਨੀਆ ਦੇ ਸਾਰੇ ਵੱਡੇ ਨੇਤਾਵਾਂ ਨੇ ਵੀ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।
ਉਹਨਾਂ ਨੇ ਗੋਲੀ ਚਲਾਉਣ ਵਾਲੇ ਹਮਲਾਵਰ ਦੀ ਪਛਾਣ 41 ਸਾਲਾ ਤੇਤਸੁਯਾ ਯਾਮਾਗਾਮੀ ਵਜੋਂ ਹੋਈ ਹੈ। ਜਿਸ ਨੂੰ ਪੁਲਸ ਨੇ ਮੌਕੇ ਤੋਂ ਗ੍ਰਿਫਤਾਰ ਕਰ ਲਿਆ।