ਸਿੱਧੂ ਮੁਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ
ਅਕਾਲੀ ਆਗੂ ਦਾ ਭਤੀਜਾ ਗ੍ਰਿਫ਼ਤਾਰ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਬੀਤੇ ਕੱਲ੍ਹ ਬਰੇਵਾਲ ਨਹਿਰ ਦੇ ਪੁਲ ਨੇੜੇ ਐਫ.ਆਈ.ਆਰ ਨੰਬਰ 139/22u/25/54/59 ਏ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।
























