ਹੁਸ਼ਿਆਰਪੁਰ ਅਦਾਲਤ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਭੇਜਿਆ ਪੁਲਿਸ ਰਿਮਾਂਡ ‘ਤੇ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ, 11ਜੁਲਾਈ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਂਰੇਸ਼ ਬਿਸ਼ਨੋਈ ਦਾ ਅੱਜ ਹੁਸ਼ਿਆਰਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਉਸਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਬਿਸ਼ਨੋਈ ਖਿਲਾਫ ਹੁਸ਼ਿਆਰਪੁਰ ਵਿੱਚ ਦਰਜ ਮਾਮਲਿਆਂ ਨੂੰ ਲੈ ਕੇ ਪੁਲਿਸ ਉਸ ਕੋਲੋਂ ਪੁੱਛਗਿੱਛ ਕਰਨਾ ਚਾਹੁੰਦੀ ਸੀ।























