• Latest
  • Trending
ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ-ਟਰਾਂਸਪੋਰਟ ਮੰਤਰੀ ਭੁੱਲਰ

ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ-ਟਰਾਂਸਪੋਰਟ ਮੰਤਰੀ ਭੁੱਲਰ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Monday, November 9, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ-ਟਰਾਂਸਪੋਰਟ ਮੰਤਰੀ ਭੁੱਲਰ

July 12, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਫ਼ਰੀਦਕੋਟ, ਮਨੋਰੰਜਨ, ਰਾਸ਼ਟਰੀ
ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ-ਟਰਾਂਸਪੋਰਟ ਮੰਤਰੀ ਭੁੱਲਰ

ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ-ਟਰਾਂਸਪੋਰਟ ਮੰਤਰੀ ਭੁੱਲਰ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ)-:ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 15 ਜੂਨ ਨੂੰ ਬੱਸ ਸੇਵਾ ਦਾ ਉਦਘਾਟਨ ਕਰਨ ਦੇ 25 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕੌਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਫ਼ਾਇਦੇਮੰਦ ਸਾਬਤ ਹੋ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬੱਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤੱਕ ਚਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ‘ਤੇ ਬਹੁਤ ਥੋੜ੍ਹੇ ਕਿਰਾਏ ‘ਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਬੱਸ ਕਾਊਂਟਰਾਂ ‘ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ।

ਟਰਾਂਸਪੋਰਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ ‘ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਆਪਣੀਆਂ ਬੱਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਕਰਕੇ ਉਨ੍ਹਾਂ ਦੀ ਲੁੱਟ ਕਰਦੇ ਰਹੇ। ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਆਪਣੇ ਸੌੜੇ ਹਿੱਤਾਂ ਕਰਕੇ ਸਰਕਾਰੀ ਬੱਸਾਂ ਨੂੰ ਹਵਾਈ ਅੱਡੇ ਤੱਕ ਚਲਾਉਣ ਤੋਂ ਰੋਕਦੇ ਰਹੇ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

by Navjot
4 days ago
0

    ਨੋਇਡਾ, 4 ਨਵੰਬਰ (ਵਿਸ਼ਵ ਵਾਰਤਾ) -ਦੀਵਾਲੀ ਦੇ ਮੱਦੇਨਜ਼ਰ ਖੁਰਾਕ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਵਿਰੁੱਧ ਆਪਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 