ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਮੰਤਰੀ ਦੇ ਭਤੀਜੇ ਦੀ ਅੱਜ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)-ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੁਣ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਵਿਜੀਲੈਂਸ ਵੱਲੋਂ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਉੱਤੇ ਠੇਕੇਦਾਰਾਂ ਤੋਂ ਵਸੂਲੀ ਲਈ ਵਿਚੋਲੇ ਦਾ ਕੰਮ ਕਰਨ ਤੋਂ ਇਲਾਵਾ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡ ਖਰੀਦਣ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਹਾਈਵੇਅ ਨੇੜੇ ਸੜਕਾਂ ਬਣਾਉਣ ਲਈ ਵਪਾਰਕ ਅਦਾਰਿਆਂ ਨੂੰ ਐਨਓਸੀ ਦੇਣ ਸਮੇਤ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਕਰਨ ਦੇ ਇਲਜ਼ਾਮ ਹਨ। ਉਸ ਨੂੰ ਬੀਤੇ ਕੱਲ੍ਹ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ ਉਸਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।






















