ਜਬਰ ਜਿਨਾਹ ਮਾਮਲਾ-ਸਿਮਰਜੀਤ ਬੈਂਸ ਦੇ ਰਿਮਾਂਡ ਵਿੱਚ ਅਦਾਲਤ ਨੇ ਕੀਤਾ ਵਾਧਾ
ਲੁਧਿਆਣਾ,14 ਜੁਲਾਈ(ਵਿਸ਼ਵ ਵਾਰਤਾ)-ਜਬਰ ਜਿਨਾਹ ਦੇ ਮਾਮਲੇ ਵਿੱਚ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਪੁਲਿਸ ਨੇ ਉਹਨਾਂ ਦੇ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਬੈਂਸ ਨੂੰ 2 ਦਿਨ ਦੇ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਬੈਂਸ ਦੇ ਨਾਲ ਹੀ ਇਸ ਮਾਮਲੇ ਦੇ 2 ਹੋਰ ਮੁਲਜ਼ਮਾਂ ਨੂੰ ਵੀ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।























