ਪੰਜਾਬ ਦੇ ਈਟੀਟੀ ਅਧਿਆਪਕਾਂ ਨੇ ਦਿੱਲੀ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਕੀਤਾ ਪ੍ਰਦਰਸ਼ਨ
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ)- ਚੋਣਾਂ ਤੋਂ ਪਹਿਲਾਂ ਅਕਸਰ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰ ਉਮੀਦਵਾਰ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚ ਅਧਿਆਪਕਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੁੰਦਿਆਂ ਦੇਖਿਆ ਜਾਂਦਾ ਸੀ। ਪਰ ਅੱਜ ਪੰਜਾਬ ਦੇ 180 ਈਟੀਟੀ ਅਧਿਆਪਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਇਹ ਬੇਨਤੀ ਕਰਨ ਆਏ ਹਨ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਛੇਤੀ ਪੂਰਾ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕਹਿਣ ਕੇ ਅਧਿਆਪਕਾਂ ਦੀਆਂ ਮੰਗੀਆਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ।























