ਜਬਰ ਜਿਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਫਿਰ ਤੋਂ ਵਧਿਆ ਰਿਮਾਂਡ
ਲੁਧਿਆਣਾ,16 ਜੁਲਾਈ(ਵਿਸ਼ਵ ਵਾਰਤਾ)-ਜਬਰ ਜਿਨਾਹ ਮਾਮਲੇ ਵਿੱਚ ਦੋਸ਼ੀ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅੱਜ ਲੁਧਿਆਣਾ ਅਦਾਲਤ ਨੇ 2 ਦਿਨ ਦੇ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। । ਪੁਲਿਸ ਨੇ ਪਹਿਲੀ ਵਾਰ ਬੈਂਸ ਤੇ ਉਸ ਦੇ ਸਾਥੀਆਂ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਦੂਜੀ ਵਾਰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ ਅਤੇ ਅੱਜ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤੇ ਗਏ ਬੈਂਸ ਨੂੰ ਅਦਾਲਤ ਨੇ 2 ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਹੈ।























