
ਹੁਸ਼ਿਆਰਪੁਰ 18 ਜੁਲਾਈ ( ਤਰਸੇਮ ਦੀਵਾਨਾ ) ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਬਜਰੰਗ ਦਲ ਹਿੰਦੋਸਤਾਨ ਵਲੋਂ ਪ੍ਰਸ਼ਾਸਨ ਨੂੰ ਕਾਨੂੰਨੀ ਕਾਰਵਾਈ ਕਰਨ ਲਈ 1 ਹਫਤੇ ਦਾ ਟਾਈਮ ਦਿੱਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਜਰੰਗ ਦਲ ਹਿੰਦੋਸਤਾਨ ਦੇ ਸਰਪ੍ਰਸਤ ਜੇ ਕੇ ਚੱਗਰਾਂ ਨੇ ਕਿਹਾ ਕਿ ਬੀਤੇ ਦਿਨੀ ਜੋ ਗਲਤ ਟਿੱਪਣੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਾਰੇ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਸੀ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਮਾਣ ਹਨ, ਸਾਨੂੰ ਸਾਰੇ ਦੇਸ਼ਵਾਸੀਆਂ ਨੂੰ ਸ਼ਹੀਦਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਜਰੰਗ ਦਲ ਹਿੰਦੋਸਤਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦਿੱਤੇ ਬਿਆਨ ਦਾ ਪੁਰਜੋਰ ਵਿਰੋਧ ਕਰਦਾ ਹੈ ਅਤੇ ਪ੍ਰਸ਼ਾਸਨ ਤੋਂ ਸਿਮਰਨਜੀਤ ਸਿੰਘ ਮਾਨ ਤੇ ਕਾਨੂੰਨੀ ਕਾਰਵਾਈ ਕਰਨ ਦੀ ਪੁਰਜੋਰ ਮੰਗ ਕਰਦਾ ਹੈ, ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰਦਾ ਤਾਂ ਬਜਰੰਗ ਦਲ ਹਿੰਦੋਸਤਾਨ ਵੱਲੋਂ ਦੇਸ਼ ਭਰ ਵਿਚ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਏਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਮਾਹਿਲਪੁਰ ਜਸਬੀਰ ਸਿੰਘ ,ਜੁਗਲ ਕਿਸ਼ੋਰ ,ਸੁਖਵਿੰਦਰ ਰੋੜੀਆਂ ਬੱਠੀਆਂ ਬਲਦੇਵ ਨਾਰੂ ਨੰਗਲ ,ਕਾਕਾ ਚੱਗਰ ,ਅਤੇ ਗੁਗੂ ਬਿਛੋਹੀ ਆਦਿ ਹਾਜ਼ਰ ਸਨ ।
ਫੋਟੋ ਮੁਨੀਰ























