ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਮਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ) ਭਾਰਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਯੂਜੀਨ, ਅਮਰੀਕਾ ਵਿਚ 18ਵੀਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਉਸ ਨੇ 88.13 ਮੀਟਰ ਜੈਵਲਿਨ ਸੁੱਟ ਕੇ ਇਹ ਤਮਗਾ ਹਾਸਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਰਜ ਚੋਪੜਾ ਨੂੰ ਪੁਰਸ਼ਾਂ ਦੇ ਜੈਵਲਿਨ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ ਹੈ।
ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਜੀ ਨੂੰ ਚਾਂਦੀ ਦਾ ਤਮਗਾ ਜਿੱਤਣ 'ਤੇ ਬਹੁਤ ਬਹੁਤ ਮੁਬਾਰਕਾਂ …ਉਡਾਰੀ ਖੰਭਾਂ ਨਾਲ ਨਹੀਂ ਹੌਸਲਿਆਂ ਨਾਲ ਹੁੰਦੀ ਹੈ…ਭਵਿੱਖ ਲਈ ਸ਼ੁਭਕਾਮਨਾਵਾਂ pic.twitter.com/GLpWMwsa5v
— Bhagwant Mann (@BhagwantMann) July 24, 2022