ਡਾ. ਰਾਕੇਸ਼ ਕੁਮਾਰ ਨੇ ਐੱਸ. ਐੱਮ. ਓ. ਵਜੋਂ ਸੰਭਾਲਿਆ ਅਹੁਦਾ
ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਰਾਕੇਸ਼ ਕੁਮਾਰ
ਕੌਹਰੀਆਂ/ਸੰਗਰੂਰ 26 ਜੁਲਾਈ(ਵਿਸ਼ਵ ਵਾਰਤਾ): ਮੁੱਢਲਾ ਸਿਹਤ ਕੇਂਦਰ ਕੌਹਰੀਆਂ ਵਿਖੇ ਡਾ. ਰਾਕੇਸ਼ ਕੁਮਾਰ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਇਸ ਅਹੁਦੇ ‘ਤੇ ਰਹਿੰਦੇ ਹੋਏ ਉਨ੍ਹਾਂ ਵਲੋਂ ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਯੋਗ ਉਪਰਾਲੇ ਕੀਤੇ ਜਾਣਗੇ ਤਾਂ ਜੋ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਮੂਹ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚ ਸਕਣ।
ਉਨ੍ਹਾਂ ਵੱਲੋਂ ਇਸ ਮੌਕੇ ਸਮੂਹ ਸਟਾਫ਼ ਨਾਲ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮ ਨੂੰ ਹੋਰ ਵਧੀਆ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਪੀ.ਐਚ.ਸੀ ਕੌਹਰੀਆਂ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।