ਅਮਰੀਕਾ ਵਸਦੇ ਜਲੰਧਰ ਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ, 26ਜੁਲਾਈ(ਵਿਸ਼ਵ ਵਾਰਤਾ)- ਜਲੰਧਰ ਜ਼ਿਲੇ ‘ਚੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਪਿੰਡ ਨਿੱਝਰਾਂ ਵਿੱਚ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਬਜ਼ੀਆਂ ਦਾ ਕਾਰੋਬਾਰ ਕਰਨ ਵਾਲੇ ਮਸ਼ਹੂਰ ਕਾਰੋਬਾਰੀ ਜਸਵੀਰ ਸਿੰਘ ਜੱਸੀ ਦੇ ਪੁੱਤਰ ਪੁਨੀਤ ਨਿੱਝਰ ਦੀ ਅਮਰੀਕਾ ਮੁੱਖ ਸੜਕ ’ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਉਸ ਦੇ ਦੋ ਹੋਰ ਸਾਥੀਆਂ ਦੀ ਵੀ ਮੌਤ ਹੋ ਗਈ। ਪੁਨੀਤ ਨਿੱਝਰ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨੋਂ ਨੌਜਵਾਨ ਬਾਸਕਟਬਾਲ ਖਿਡਾਰੀ ਸਨ, ਜੋ ਨਿਊਜਰਸੀ ਇਲਾਕੇ ਵਿੱਚ ਇੱਕ ਟੂਰਨਾਮੈਂਟ ਖੇਡਣ ਆਏ ਸਨ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ ਅਤੇ ਉਹ ਜ਼ਿੰਦਾ ਸੜ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਸੂਚਨਾ ਦਿੱਤੀ।