ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ
ਕਲੀਨ ਸਵੀਪ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਭਾਰਤੀ ਟੀਮ
ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਚੱਲ ਰਹੀ ਵਨਡੇ ਸੀਰੀਜ਼ ਦਾ ਆਖਰੀ ਮੈਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ। ਭਾਰਤੀ ਟੀਮ ਪਹਿਲੇ 2 ਮੈਚ ਜਿੱਤ ਕੇ ਸੀਰੀਜ਼ ‘ਤੇ ਪਹਿਲਾਂ ਹੀ ਕਬਜ਼ਾ ਕਰ ਚੁੱਕੀ ਹੈ ਅਤੇ ਹੁਣ ਉਸ ਦੀ ਕੋਸ਼ਿਸ਼ ਕਲੀਨ ਸਵੀਪ ‘ਤੇ ਹੈ। ਭਾਰਤ ਨੇ ਪਹਿਲੇ ਦੋ ਮੈਚ ਥੋੜ੍ਹੇ ਫਰਕ ਨਾਲ ਜਿੱਤੇ ਸਨ। ਭਾਰਤ ਨੇ ਪਹਿਲਾ ਮੈਚ 3 ਦੌੜਾਂ ਨਾਲ ਅਤੇ ਦੂਜਾ ਮੈਚ 2 ਵਿਕਟਾਂ ਨਾਲ ਜਿੱਤਿਆ ਸੀ। ਭਾਰਤ ਨੂੰ ਪਹਿਲੇ ਦੋ ਮੈਚਾਂ ਵਿੱਚ ਸਖ਼ਤ ਟੱਕਰ ਮਿਲੀ ਹੈ।























