ਸਹੁੰ ਚੁੱਕਣ ਦੇ ਚਾਰ ਦਿਨਾਂ ਮਗਰੋਂ ਹੀ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਪਰੀਮ ਕੋਰਟ ਨੇ ਅਹੁਦੇ ਤੋਂ ਲਾਹਿਆ
ਪੜ੍ਹੋ ਕੌਣ ਬਣਿਆ ਨਵਾਂ ਮੁੱਖ ਮੰਤਰੀ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)-: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਪੀਐੱਮਐੱਲ-ਐੱਨ ਪਾਰਟੀ ਨੂੰ ਕਰਾਰਾ ਝਟਕਾ ਲੱਗਾ ਹੈ ਕਿਉਂਕਿ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਪੁੱਤਰ ਹਮਜ਼ਾ ਸ਼ਰੀਫ਼ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਅਤੇ ਵਿਰੋਧੀ ਧਿਰ ਦੇ ਪਰਵੇਜ਼ ਇਲਾਹੀ ਨੂੰ ਦੇਸ਼ ਦੇ ਸਭ ਤੋਂ ਵੱਡੇ ਸੂਬੇ ਦਾ ਡਾਇਰੈਕਟਰ ਜਨਰਲ ਐਲਾਨ ਦਿੱਤਾ ਹੈ। ਪਾਕਿਸਤਾਨ ਰਾਸ਼ਟਰਪਤੀ ਆਰਿਫ ਅਲਵੀ ਨੇ ਅੱਜ ਸਵੇਰ ਤੜਕੇ ਏਵਾਨ-ਏ-ਸਦਰ ‘ਚ ਪਰਵੇਜ਼ ਇਲਾਹੀ ਨੂੰ ਸਹੁੰ ਚੁੱਕਾਈ । ਦੱਸ ਦਈਏ ਕਿ ਪਰਵੇਜ਼ ਦੀ ਪਾਾਰਟੀ ਪਾਕਿਸਤਾਨ ਮੁਸਲਿਮ ਲੀਗ-ਕਾਇਦ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦਾ ਸਮਰਥਨ ਪ੍ਰਾਪਤ ਹੈ। ਇੱਥੇ ਦੱਸਣਾ ਇਹ ਵੀ ਹਮਜ਼ਾ ਸ਼ਰੀਫ ਨੇ ਬੀਤੇ ਸ਼ੁੱਕਰਵਾਰ ਨੂੰ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।























