ਲੋਕ ਸਭਾ ‘ਚ ਸੰਸਦ ਮੈਂਬਰ ਸਿਮਰਨਜੀਤ ਮਾਨ ਦਾ ਸਵਾਲ: ਸੁਪਰੀਮ ਕੋਰਟ ‘ਚ ਸਿੱਖ ਜੱਜ ਕਿਉਂ ਨਹੀਂ?
ਪੜ੍ਹੋ ਕੇਂਦਰੀ ਕਾਨੂੰਨ ਮੰਤਰੀ ਨੇ ਦਿੱਤਾ ਕਿਹੜਾ ਜਵਾਬ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)-ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਬਹਿਸ ਚੱਲ ਰਹੀ ਸੀ। ਜਿਸ ਵਿੱਚ ਵਿਰੋਧੀਆਂ ਨੇ ਜੱਜਾਂ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ।ਸਿਮਰਨਜੀਤ ਮਾਨ ਨੇ ਕਿਹਾ ਕਿ “ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲੋਂ ਚਿੰਤਤ ਹਨ ਕਿ ਸੁਪਰੀਮ ਕੋਰਟ ਵਿੱਚ ਬਿਹਾਰ ਅਤੇ ਝਾਰਖੰਡ ਦਾ ਕੋਈ ਜੱਜ ਨਹੀਂ ਹੈ। ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਸਿੱਖ ਜੱਜ ਨਹੀਂ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ।“ ਸਿਮਰਨਜੀਤ ਮਾਨ ਹਾਲ ਹੀ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਹ ਖਾਲਿਸਤਾਨ ਪੱਖੀ ਹੈ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਕਾਫੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਰੋਧੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਦਾਇਰੇ ਵਿੱਚ ਰਹਿਣਾ ਚਾਹੀਦਾ ਹੈ।
My question to Law Minister in Parliament today: Why is there no Sikh Judge in the Supreme Court?
Rest assured, no matter how hard they try I will not be distracted from raising our issues in the Parliament pic.twitter.com/VIjhgpw8dC
— Simranjit Singh Mann (@SimranjitSADA) July 26, 2022























