• Latest
  • Trending

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ

4 years ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

23 minutes ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

2 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

2 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

3 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

4 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

6 hours ago
Hindi News
English News
Sunday, November 15, 2026
No Result
View All Result
26 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ

July 27, 2022
in ਸਿਆਸੀ, ਖਬਰਾਂ, ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ, 27 ਜੁਲਾਈ( ਵਿਸ਼ਵ ਵਾਰਤਾ)-ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ ‘ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁਜੇ ਹੋਏ ਸਨ।

ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਚੇ ਤੇ ਠੇਕੇ ‘ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਕਿ ਸਰਕਾਰ ਦੀ ਨੀਅਤ ਸਾਫ਼ ਹੈ ਪ੍ਰੰਤੂ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿੱਛਲੀ ਸਰਕਾਰ ਨੇ ਪੰਜ ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਇਥੋਂ ਤੱਕ ਕਿ ਜੀ ਐੱਸ ਟੀ ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਕੇਵਲ ਕੇਂਦਰ ਸਰਕਾਰ ‘ਤੇ ਨਿਰਭਰਤਾ ਰੱਖੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ।

ਸ. ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿੱਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ।ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ ਜਦਕਿ ਇਸਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਇਸ ਉਪਰੰਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈਕੇ ਅਜਿਹੇ ਵਿਭਾਂਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ ‘ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫ਼ਿਜੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨ੍ਹਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਜਾਵੇਗਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ਼ ਸਟਰੀਟ, ਸੀ ਸੀ ਟੀ ਵੀ ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।

ਵਿੱਤ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜ਼ਿਲ੍ਹੇ ਅੰਦਰ ਡਿਸਟਲਰੀਆਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕੀਤਾ ਜਾਵੇ ਤੇ ਹੋਰਨਾਂ ਵਿਭਾਗਾਂ ਨੂੰ ਨਾਲ ਲੈ ਕੇ ਨਾਲ ਲਗਦੇ ਇਲਾਕਿਆਂ ਦੇ ਪਾਣੀ ਦੇ ਨਮੂਨੇ ਵੀ ਭਰੇ ਜਾਣ।ਵਿਤ ਮੰਤਰੀ ਨੇ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿਤੇ।ਸਿੰਜਾਈ ਵਿਭਾਗ ਨੂੰ ਨਹਿਰਾਂ ਤੇ ਸੂਇਆਂ ਦੇ ਮੋਘਿਆਂ ਨੂੰ ਡਿਜਾਇਨ ਮੁਤਾਬਕ ਪੁਖ਼ਤਾ ਕਰਨ ਤੇ ਬਨੂੜ ਕੈਨਾਲ ਦੇ ਕੰਮ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿਤੇ।

ਉਹਨਾਂ ਨੇ ਕੇਂਦਰੀ ਸਕੀਮਾਂ, ਪ੍ਰਧਾਨ ਮੰਤਰੀ ਆਵਾਜ਼ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਤੇ ਰਾਜ ਪ੍ਰਾਯੋਜਿਤ ਪੈਨਸ਼ਨ ਯੋਜਨਾਵਾਂ ਸਮੇਤ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਤੇ ਇਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਦੀ ਮੁਕੰਮਲ ਰਿਪੋਰਟ ਉਹਨਾਂ ਨੂੰ ਪੇਸ਼ ਕੀਤੀ ਜਾਵੇ।ਉਨ੍ਹਾਂ ਨੇ ਮਿਰਤਕ ਪੈਨਸ਼ਨਰਾਂ ਦੀ ਪੈਨਸ਼ਨ ਰੋਕੇ ਜਾਣ ਬਾਰੇ ਵੀ ਆਦੇਸ਼ ਦਿਤੇ। ਸੁਗੰਮਿਯਾ ਭਾਰਤ ਯੋਜਨਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਫ਼ੰਡ ਵਾਪਿਸ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਲੋਕ ਨਿਰਮਾਣ ਵਿਭਾਗ ਤੋਂ ਇਸਦੀ ਰਿਪੋਰਟ ਤਲਬ ਕੀਤੀ।ਬੇਟੀ ਬਚਾਓ ਬੇਟੀ ਪੜਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਯਾ ਗ੍ਰਾਮ ਜਯੋਤੀ ਯੋਜਨਾ ਤੇ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ।

ਆਬਕਾਰੀ ਵਿਭਾਗ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੀ.ਐਸ.ਟੀ. ਕੁਲੈਕਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ ਅਤੇ ਜ਼ਿਲ੍ਹੇ ਅੰਦਰ ਟੈਕਸ ਚੋਰੀ ਕਰਨ ਵਾਲੇ ਪਾਸਰਜ਼ ਨੂੰ ਫੜਿਆ ਜਾਵੇ ਅਤੇ ਆਪਣੇ ਮੋਬਾਇਲ ਵਿੰਗਾਂ ਨੂੰ ਹੋਰ ਚੌਕਸ ਕਰਕੇ ਟੈਕਸ ਚੋਰੀ ਰਸਤਿਆਂ ਦੀ ਨਿਯਮਤ ਚੈਕਿੰਗ ਕਰਕੇ ਨਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜ਼ੁਰਮਾਨੇ ਕੀਤੇ ਜਾਣ।

ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਵੱਖ-ਵੱਖ ਮੁੱਦੇ ਉਠਾਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ, ਏ ਡੀ ਸੀਜ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

*********

ਫੋਟੋ ਕੈਪਸ਼ਨ-ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ। ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਵਿਧਾਇਕ ਅਤੇ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Most Popular

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
2 days ago
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 