ਪਟਿਆਲਾ ਵਿੱਚ ਪੀਆਰਟੀਸੀ ਬੱਸ ਦੇ ਡਰਾਈਵਰ ਨੂੰ ਡਰਾਈਵਿੰਗ ਸੀਟ ‘ਤੇ ਹੀ ਆਇਆ ਹਾਰਟ ਅਟੈਕ; ਦਰਖ਼ਤ ਨਾਲ ਟਕਰਾਈ ਬੱਸ
ਪਟਿਆਲਾ,28 ਜੁਲਾਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਵੱਡੀ ਪਟਿਆਲਾ ਤੋਂ ਸਾਹਮਣੇ ਆ ਰਹੀ ਜਿੱਥੇ ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ ਪੀਆਰਟੀਸੀ ਬੱਸ ਦੇ ਡਰਾਈਵਰ ਨੂੰ ਡਰਾਈਵਿੰਗ ਸੀਟ ਤੇ ਹੀ ਹਾਰਟ ਅਟੈਕ ਆ ਗਿਆ। ਇਸ ਦੌਰਾਨ ਡਰਾਈਵਰ ਨੇ ਜਦੋਂ ਬੱਸ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬੱਸ ਸੜਕ ਕਿਨਾਰੇ ਲੱਗੇ ਦਰਖਤ ਨਾਲ ਟਕਰਾ ਗਈ । ਇਸ ਦੌਰਾਨ ਡਰਾਈਵਰ ਦੀ ਮੌਤ ਹੋਣ ਦੀ ਖਬਰ ਹੈ ਜਦੋਂਕਿ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ। ਇਸ ਸੰਬੰਧ ਵਿੱਚ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹੋਰ ਛਾਣਬੀਣ ਸ਼ੁਰੂ ਕਰ ਦਿੱਤੀ ਹੈ।






















