ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਟੀ-20 ਮੈਚ ਅੱਜ
ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ (29 ਜੁਲਾਈ) ਨੂੰ ਤ੍ਰਿਨੀਦਾਦ ਦੀ ਬ੍ਰਾਇਨ ਲਾਰਾ ਕ੍ਰਿਕਟ ਅਕੈਡਮੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਵਨਡੇ ਸੀਰੀਜ਼ ‘ਚ ਵਿੰਡੀਜ਼ ਨੂੰ 3-0 ਨਾਲ ਕਲੀਅਰ ਕਰ ਦਿੱਤਾ ਸੀ, ਭਾਰਤ ਨੇ ਵਨਡੇ ਸੀਰੀਜ਼ ਦੇ ਮੁਕਾਬਲੇ ਟੀ-20 ਸੀਰੀਜ਼ ਲਈ ਪੂਰੀ ਤਰ੍ਹਾਂ ਵੱਖਰੀ ਟੀਮ ਭੇਜੀ ਹੈ ਅਤੇ ਕਪਤਾਨ ਰੋਹਿਤ ਸ਼ਰਮਾ ਸਮੇਤ ਕਈ ਅਹਿਮ ਖਿਡਾਰੀਆਂ ਦੀ ਵਾਪਸੀ ਹੋਈ ਹੈ।























