ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਉਣਗੇ ਚੰਡੀਗੜ੍ਹ, ਕੀਤੇ ਗਏ ਹਨ ਸਖ਼ਤ ਸੁਰੱਖਿਆ ਪ੍ਰਬੰਧ
ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਸ਼ਹਿਰ ਦਾ ਦੌਰਾ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰ ਪਾਸੇ ਪੁਲਿਸ ਦਾ ਸਖ਼ਤ ਪਹਿਰਾ ਹੈ। ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ ਅਤੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਵਿੱਚ 11 ਕਰੋੜ ਦੀ ਲਾਗਤ ਨਾਲ ਬਣੀ ਸਰਕਾਰੀ ਮਾਡਲ ਹਾਈ ਸਕੂਲ ਮੌਲੀਜਾਗਰਾਂ ਦੇ ਸਕੂਲ ਦੀ ਇਮਾਰਤ ਵੀ ਸ਼ਾਮਲ ਹੈ।























