ਓਲੰਪਿਕ ਮੈਡਲਿਸਟ ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ ਸੋਨਾ
ਚੰਡੀਗੜ੍ਹ, 31 ਜੁਲਾਈ(ਵਿਸ਼ਵ ਵਾਰਤਾ)ਭਾਰਤ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲਾ ਸੋਨ ਤਗ਼ਮਾ ਮਿਲਿਆ ਹੈ। ਟੋਕੀਓ ਓਲੰਪਿਕ ‘ਚ ਭਾਰਤ ਲਈ ਚਾਂਦੀ ਦਾ ਤਮਗਾ ਜਿੱਤਣ ਵਾਲੀ ਮੀਰਾਬਾਈ ਚਾਨੂ ਨੇ ਦੇਸ਼ ਲਈ ਪਹਿਲਾ ਸੋਨ ਤਮਗਾ ਜਿੱਤਿਆ ਹੈ। ਮੀਰਾਬਾਈ ਨੇ 49 ਕਿਲੋਗ੍ਰਾਮ ਭਾਰ ਵਰਗ ਵਿੱਚ ਆਪਣਾ ਕਮਾਲ ਦਿਖਾਉਂਦੇ ਹੋਏ ਸੋਨ ਤਗ਼ਮੇ ’ਤੇ ਕਬਜ਼ਾ ਕੀਤਾ। ਇਸ ਸਾਲ ਭਾਰਤ ਦਾ ਇਹ ਪਹਿਲਾ ਸੋਨ ਤਗਮਾ ਹੈ।ਮੀਰਾਬਾਈ ਨੇ ਰਾਸ਼ਟਰਮੰਡਲ ਖੇਡਾਂ ਦੇ 49 ਕਿਲੋ ਭਾਰ ਵਰਗ ਵਿੱਚ ਇੱਕਤਰਫਾ ਅੰਦਾਜ਼ ਵਿੱਚ ਸੋਨ ਤਗਮਾ ਜਿੱਤਿਆ ਹੈ।