ਬਠਿੰਡਾ ਜੇਲ੍ਹ ‘ਚ ਗੈਂਗਸਟਰਾਂ ਦਾ ਟਕਰਾਅ
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸਾਰਜ ਮਿੰਟੂ ਦੀ ਕੁੱਟਮਾਰ
ਚੰਡੀਗੜ੍ਹ,31 ਜੁਲਾਈ(ਵਿਸ਼ਵ ਵਾਰਤਾ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰਾਂ ਦਾ ਆਪਸ ਵਿੱਚ ਟਕਰਾਅ ਹੋ ਗਿਆ ਹੈ। ਇਸ ਦੌਰਾਨ ਗੈਂਗਸਟਰ ਸਾਰਜ ਮਿੰਟੂ ਅਤੇ ਸਾਗਰ ਦੀ ਕੁੱਟਮਾਰ ਕੀਤੀ ਗਈ। ਦੱਸ ਦੱਈਏ ਕਿ ਸਾਰਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਹੈ। ਇਸ ਨੇ ਮੂਸੇਵਾਲਾ ਨੂੰ ਮਾਰਨ ਲਈ ਗੱਡੀ ਮੁਹੱਈਆ ਕਰਵਾਈ ਸੀ। ਪੁਲੀਸ ਨੇ ਉਸ ਨੂੰ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਵੀ ਕੀਤੀ ਸੀ। ਸਾਰਜ ਮਿੰਟੂ ਅਤੇ ਸਾਗਰ ਨੂੰ ਜੇਲ੍ਹ ਹਸਪਤਾਲ ਵਿੱਚ ਹੀ ਦਾਖ਼ਲ ਕਰਵਾਇਆ ਗਿਆ ਹੈ। ਬਠਿੰਡਾ ਪੁਲੀਸ ਨੇ ਕੁੱਟਮਾਰ ਦੇ ਮਾਮਲੇ ਵਿੱਚ ਗੈਂਗਸਟਰ ਜੋਗਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।























