ਚੰਡੀਗੜ੍ਹ ‘ਚ ਫਿਰ ਤੋਂ ਬੇਕਾਬੂ ਹੋ ਰਿਹਾ ਹੈ ਕੋਰੋਨਾ
ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ)- ਚੰਡੀਗੜ੍ਹ ‘ਚ ਕੋਰੋਨਾ ਬੇਕਾਬੂ ਹੋਣ ਲੱਗਾ ਹੈ। ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, 188 ਨਵੇਂ ਕਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਸ਼ਹਿਰ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 934 ਹੋ ਗਏ ਹਨ। ਪਿਛਲੇ ਇਕ ਹਫਤੇ ‘ਚ 4 ਲੋਕਾਂ ਦੀ ਕੋਰੋਨਾ ਕਾਰਨ ਜਾਨ ਵੀ ਜਾ ਚੁੱਕੀ ਹੈ।























