ਪੰਜਾਬ ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦੀ ਤਰੀਕ ਵਿੱਚ ਕੀਤਾ ਵਾਧਾ
ਚੰਡੀਗੜ੍ਹ,3 ਅਗਸਤ (ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਮੂੰਗੀ ਦੀ ਸਰਕਾਰੀ ਖਰੀਦ ਦੀ ਤਰੀਕ ਵਿੱਚ ਵਾਧਾ ਕੀਤਾ ਹੈ। ਪਹਿਲਾਂ ਇਹ ਖਰੀਦ 31 ਜੁਲਾਈ ਤੱਕ ਕੀਤੀ ਜਾਣ ਸੀ। ਪਰ ਹੁਣ ਇਸ ਨੂੰ 10 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਸੀ।






















