ਰਾਸ਼ਟਰਮੰਡਲ ਖੇਡਾਂ ਵਿੱਚ ਖੰਨਾ ਦੇ ਗੁਰਦੀਪ ਸਿੰਘ ਨੇ ਦੇਸ਼ ਲਈ ਜਿੱਤਿਆ ਇੱਕ ਹੋਰ ਤਮਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਨਾਲ ਹੀ ਕਰ ਦਿੱਤਾ ਇੰਨੇ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)- ਬ੍ਰਿਟੇਨ ਦੇ ਬਰਮਿੰਘਮ ਵਿੱਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੇ ਵੇਟ ਲਿਫਟਿੰਗ ਵਿੱਚ ਭਾਰਤ ਨੂੰ ਇੱਕ ਹੋਰ ਤਮਗਾ ਜਿੱਤਵਾਇਆ ਹੈ। ਉਸਨੇ 109 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਤਮਗਾ ਜਿੱਤਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਮਗਾ ਜਿੱਤਣ ਤੇ ਉਸਨੂੰ ਵਧਾਈ ਦਿੱਤੀ ਅਤੇ ਨਾਲ ਹੀ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ।
ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…
ਚੱਕਦੇ ਇੰਡੀਆ… pic.twitter.com/pOlxcVmqe2
— Bhagwant Mann (@BhagwantMann) August 4, 2022























