ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੜ੍ਹੋ ਮੀਟਿੰਗ ਤੋਂ ਬਾਅਦ ਖੇਡ ਮੰਤਰੀ ਨੇ ਕੀਤਾ ਕਿਹੜਾ ਵੱਡਾ ਐਲਾਨ
ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ “ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਸੂਬਾ-ਪੱਧਰੀ ਖੇਡ ਮੇਲਾ ਕਰਵਾਉਣ ਜਾ ਰਹੇ ਹਾਂ…ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ… ਅਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ…”
ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਸੂਬਾ-ਪੱਧਰੀ ਖੇਡ ਮੇਲਾ ਕਰਵਾਉਣ ਜਾ ਰਹੇ ਹਾਂ…ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…
ਅਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ… pic.twitter.com/1E9kPfp7Lm
— Bhagwant Mann (@BhagwantMann) August 4, 2022
ਇਸ ਦੇ ਨਾਲ ਹੀ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲੈ ਕੇ ਆਉਣ ਵਾਲੀ ਹੈ।























