ਮੁੱਖ ਮੰਤਰੀ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਰੱਖਿਆ ਮੈਡੀਕਲ ਕਾਲਜ ਦਾ ਨੀਂਹ ਪੱਥਰ
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਸਤੂਆਣਾ ਸਾਹਿਬ, ਸੰਗਰੂਰ ਵਿਖੇ ਪਹੁੰਚੇ ਹਨ। ਜਿਥੇ ਉਹਨਾਂ ਨੇ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਹੁਣ ਮਸਤੂਆਣਾ ਸਾਹਿਬ ਦੇ ਬੱਚੇ ਡਾਕਟਰ ਬਣਨਗੇ। ਉਹਨਾਂ ਨੇ ਦੱਸਿਆ ਕਿ ਨੀਂਹ ਪੱਥਰ ਰੱਖ ਕੇ ਉਹਨਾਂ ਨੇ ਮਸਤੂਆਣਾ ਦੇ ਲੋਕਾਂ ਦੀ ਪੁਰਾਣੀ ਮੰਗ ਪੂਰੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 31 ਮਾਰਚ 2023 ਤੱਕ ਕਾਲਜ ਬਣ ਕੇ ਤਿਆਰ ਹੋ ਜਾਵੇਗਾ ਅਤੇ 1 ਅਪ੍ਰੈਲ ਤੋਂ 75 ਸੀਟਾਂ ਨਾਲ ਇਹ ਕਾਲਜ ਚਾਲੂ ਹੋ ਜਾਵੇਗਾ।























