ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਐਲਜੀ ਆਹਮੋ-ਸਾਹਮਣੇ
ਦਿੱਲੀ ਦੇ ਉਪ-ਰਾਜਪਾਲ ਨੇ ਐਕਸਾਈਜ਼ ਕਮਿਸ਼ਨਰ ਸਮੇਤ 11 ਅਫਸਰਾਂ ਨੂੰ ਕੀਤਾ ਮੁਅੱਤਲ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਅਤੇ ਐਲਜੀ ਵੀਕੇ ਸਕਸੈਨਾ ਵਿਚਾਲੇ ਟਕਰਾਅ ਚੱਲ ਰਿਹਾ ਹੈ। ਖਬਰ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਤਤਕਾਲੀ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਸਮੇਤ 11 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੀ ਦਿੱਲੀ ਦੇ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੀ ਐਕਸਾਈਜ਼ ਪਾਲਿਸੀ ਦਾ ਬਚਾਅ ਕੀਤਾ ਸੀ।























