ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸ਼ੁਰੂ ਹੋਇਆ ਹੰਗਾਮਾ
ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ ਬਿੱਲ
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ,8ਅਗਸਤ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੁਖਬੀਰ ਨੇ ਕਿਹਾ ਕਿ ਬਿੱਲ ‘ਤੇ ਸੂਬੇ, ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ। ਇਸ ਲਈ ਇਹ ਬਿੱਲ ਵਾਪਸ ਲਿਆ ਜਾਵੇ। ਉਨ੍ਹਾਂ ਨੇ ਬਿੱਲ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਲਈ ਵੀ ਕਿਹਾ ਹੈ। ਜਿੱਥੇ ਹਰ ਤਰ੍ਹਾਂ ਦੇ ਇਤਰਾਜ਼ ਸੁਣੇ ਅਤੇ ਹੱਲ ਕੀਤੇ ਜਾ ਸਕਣ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਦੇ ਤਿੰਨ ਕਾਨੂੰਨਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਵੱਡਾ ਅੰਦੋਲਨ ਕੀਤਾ ਸੀ। ਜੋ 378 ਦਿਨ ਚੱਲਿਆ। ਇਸ ਤੋਂ ਬਾਅਦ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ ਸਨ।ਖੇਤੀ ਕਾਨੂੰਨਾਂ ਦੇ ਨਾਲ ਹੀ ਕਿਸਾਨ ਬਿਜਲੀ ਸੋਧ ਬਿੱਲ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਉਂਦੇ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਸਮੇਂ ਵੀ ਕੇਂਦਰ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਵਿਚਕਾਰ ਇਹ ਸਹਿਮਤੀ ਬਣੀ ਸੀ ਕਿ ਕਿਸਾਨਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਦੀਆਂ ਵਿਵਸਥਾਵਾਂ ‘ਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸਨੂੰ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ।
https://twitter.com/officeofssbadal/status/1556275776676581376?s=20&t=nSVM4F2Z_P1Dgmsw7jiMMA






















